:

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਿੱਟੇ ਵਰਗਿਆ ਨਸ਼ਿਆ ਦੇ ਵਿਰੁੱਧ ਮੁਹਿੰਮ ਚਲਾਉਣ ਦੀ ਤਿਆਰੀ


ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਿੱਟੇ ਵਰਗਿਆ ਨਸ਼ਿਆ ਦੇ ਵਿਰੁੱਧ ਮੁਹਿੰਮ ਚਲਾਉਣ ਦੀ ਤਿਆਰੀ

ਬਰਨਾਲਾ 

4,ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ ਘਰ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਕੋਹੜ ਲਈ ਜ਼ਿਮੇਵਾਰ ਤਾਕਤਾਂ ਵਿਰੁੱਧ ਮੁਹਿੰਮ ਚਲਾਉਣ ਦੀ ਤਿਆਰੀ ਵਜੋਂ ਜ਼ਿਲ੍ਹਾ ਬਰਨਾਲਾ ਦੇ 76, ਪਿੰਡਾ ਢੋਲ ਮਾਰਚ,ਝੰਡਾ ਮਾਰਚ,46ਵਿੱਚ ਮਿਸਾਲ,ਜਾਗੋ ਮਾਰਚ,10 ਨਾਟਕ ਕਰਵਾ ਕੇ ਤਿਆਰੀ ਮੁਕੰਮਲ ਕਰ ਲਈ ਹੈ। ਪਿੰਡ ਇਕਾਈ ਆਗੂ ਚਿੱਟੇ ਵਰਗੇ ਸਿੰਥੈਟਿਕ ਜਾ ਹੋਰ ਨਸ਼ਿਆਂ ਸਬੰਧੀ ਘਰ ਘਰ ਜਾ ਕੇ ਜਾਗ੍ਰਿਤ ਕਰਕੇ ਡੀ ਸੀ ਦਫ਼ਤਰ ਬਰਨਾਲਾ ਅੱਗੇ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਦਸ ਰਹੇ ਹਨ ਕਿ ਹਰੇਕ ਵਰਗ ਦੇ ਬੱਚੇ ਨਸ਼ੇ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ।ਤਾਂਕਿ ਆਉਂਣ ਵਾਲੇ ਸਮੇਂ ਵਿੱਚ ਸਾਡੇ ਬੱਚਿਆਂ ਤੇ ਉਹਨਾਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ। ਨਸ਼ਿਆਂ ਦੇ ਵੱਡੇ ਵਪਾਰੀਆਂ ਨੂੰ ਕਨੂੰਨੀ ਕਾਰਵਾਈ ਕੀਤੀ ਜਾਵੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਨਸ਼ਿਆਂ ਦੀਆਂ ਫੈਕਟਰੀਆਂ ਬੰਦ ਕੀਤੀਆਂ ਤਾਂਜੋ ਨਸ਼ਾ ਬੰਦ ਹੋ ਸਕੇ।ਸੋ ਸਾਥੀਓ (ਕੁੱਲ ਵਰਗ) 6ਸਤੰਬਰ ਨੂੰ ਬਰਨਾਲਾ ਵਿਖੇ ਪੁਰਜ਼ੋਰ ਨਾਲ਼ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।