:

ਨਗਰ ਕੌਂਸਲ ਭਦੌੜ ਵੱਲੋਂ ਸਕੂਲਾਂ ਦਾ ਕੁਇਜ਼ ਮੁਕਾਬਲਾ


ਨਗਰ ਕੌਂਸਲ ਭਦੌੜ ਵੱਲੋਂ ਸਕੂਲਾਂ ਦਾ ਕੁਇਜ਼ ਮੁਕਾਬਲਾ


ਭਦੌੜ/ਬਰਨਾਲਾ, 5 ਸਤੰਬਰ
ਨਗਰ ਕੌਂਸਲ ਭਦੌੜ ਵੱਲੋਂ ਸਥਾਨਕ ਸਕੂਲਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਨਗਰ ਕੌਂਸਲ ਭਦੌੜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਬੱਚਿਆਂ ਦੀ ਪ੍ਰਤਿਭਾ ਨਿਖ਼ਰਦੀ ਹੈ  ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੈਨੇਵਾਲ ਅਤੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਤਿੰਨ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਪ੍ਰੋਗਰਾਮਦਾ ਉਦਘਾਟਨ ਮਾਤਾ ਜਸਵੰਤ ਕੌਰ ਪ੍ਰਧਾਨ ਇਸਤਰੀ ਵਿੰਗ ਵਲੋਂ ਕੀਤਾ ਗਿਆ ਸੀ। ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗੁਪਤਾ ਨੇ ਦੱਸਿਆ ਕਿ ਇਸ ਮੁਕਾਬਲੇ 'ਚ 9 ਵੀਂ ਅਤੇ 10 ਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਆਮ ਗਿਆਨ, ਸਮਾਜਿਕ ਸਿੱਖਿਆ ਤੇ ਸਾਇੰਸ ਸਬੰਧੀ ਸਵਾਲ ਪੁੱਛੇ ਗਏ ਸਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਤਹਿਸੀਲਦਾਰ ਹਮੀਸ਼ ਕੁਮਾਰ,  ਕਿਰਨਜੀਤ ਕੌਰ ਬਾਠ, ਕਿਰਤ ਸਿੰਗਲਾ, ਦਵਿੰਦਰ ਸਿੰਘ ਮਠਾੜੂ, ਮੋਨੂੰ ਸ਼ਰਮਾ, ਹੇਮਰਾਜ ਸ਼ਰਮਾ, ਰੇਸ਼ਮ ਸਿੰਘ ਜੰਗੀਆਣਾ, ਰਾਜਿੰਦਰ ਸਿੰਘ ਕਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।