:

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਭਰਪੂਰ ਇਕੱਠ ਕਰਕੇ ਮੰਗ ਪੱਤਰ ਸੌਂਪਿਆ ਗਿਆ


 ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਭਰਪੂਰ ਇਕੱਠ ਕਰਕੇ ਮੰਗ ਪੱਤਰ ਸੌਂਪਿਆ ਗਿਆ


6, ਸਤੰਬਰ  ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਘਰ ਘਰ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਕੋਹੜ ਲਈ ਜ਼ਿਮੇਵਾਰ ਤਾਕਤਾਂ ਵਿਰੁੱਧ ਮੁਹਿੰਮ ਕਿਸਾਨ,ਮਜ਼ਦੂਰ, ਨੌਜਵਾਨ,ਔਰਤਾਂ ਦਾ ਭਰਪੂਰ ਇਕੱਠ ਕਰਕੇ ਮੰਗ ਪੱਤਰ ਸੌਂਪਿਆ ਗਿਆ। ਧਰਨੇ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ 
ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ।ਚਿੱਟੇ ਦੇ ਵਪਾਰ ਵਿਚ ਸ਼ਾਮਲ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜਾਵਾਂ ਦਿੱਤੀਆਂ ਜਾਣ।ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾਂ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ। ਚਿੱਟੇ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ।ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਹਰਦੀਪ ਸਿੰਘ ਟੱਲੇਵਾਲ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰ ਸਕੱ ਜਰਨੈਲ ਸਿੰਘ ਬਦਰਾ ਦਰਸ਼ਨ ਸਿੰਘ ਭੈਣੀ ਮਹਿਰਾਜ ਖਜ਼ਾਨਚੀ ਭਗਤ ਸਿੰਘ ਛੰਨਾ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਬਲਾਕ ਖਜ਼ਾਨਚੀ ਜਰਨੈਲ ਸਿੰਘ ਜਵੰਧਾ ਪਿੰਡੀ ਸੁਖਦੇਵ ਸਿੰਘ ਭੋਤਨਾ ਜੱਜ ਸਿੰਘ ਗਹਿਲ ਮਲਕੀਤ ਸਿੰਘ ਹੇੜੀਕੇ ,
ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ ਰਾਜਬਿੰਦਰ ਕੌਰ ਭਦੌੜ