ਬਰਨਾਲਾ ਦੇ ਸਮੂਹ ਸਵੀਪਰਾਂ ਦਾ ਹੜਤਾਲ ਦਾ ਐਲਾਨ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ
- Reporter 21
- 04 Aug, 2023 04:47
ਬਰਨਾਲਾ ਦੇ ਸਮੂਹ ਸਵੀਪਰਾਂ ਦਾ ਹੜਤਾਲ ਦਾ ਐਲਾਨ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ
ਸਿਟੀ ਕੌਾਸਲ ਬਰਨਾਲਾ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ
ਸਰਕਾਰ ’ਤੇ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਰੈਗੂਲਰ ਦੀ ਮੰਗ ਪੂਰੀ ਨਾ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਫ਼ਾਈ ਸੇਵਕ ਠੇਕੇਦਾਰੀ ਸਿਸਟਮ ਤਹਿਤ ਠੇਕੇ ’ਤੇ ਕੰਮ ਕਰ ਰਹੇ ਹਨ। ਸਰਕਾਰ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ 2021 ਵਿੱਚ ਨੋਟੀਫਿਕੇਸ਼ਨ ਆਇਆ ਸੀ। ਪਰ ਅਜੇ ਤੱਕ ਬਰਨਾਲਾ ਦੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਲੋੜ ਪੈਣ ’ਤੇ ਸੜਕ ਜਾਮ ਕਰਕੇ ਭੁੱਖ ਹੜਤਾਲ ’ਤੇ ਬੈਠਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।







