:

ਲਾਭ ਸਿੰਘ ਉਗੋਕੇ ਨੇ ਅਪਣੇ ਹਲਕੇ ਦੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਕੀਤੀ ਮੀਟਿੰਗ


ਲਾਭ ਸਿੰਘ ਉਗੋਕੇ ਨੇ ਅਪਣੇ ਹਲਕੇ ਦੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਕੀਤੀ ਮੀਟਿੰਗ

ਮਿਤੀ 5 ਸਤੰਬਰ 2023
ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਆਪਣੇ ਹਲਕੇ ਦੇ ਇੱਕ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ ਤਾਂ ਮੀਟਿੰਗ ਦੌਰਾਨ ਕਈ ਲੋਕਾਂ ਨੇ ਵਿਧਾਇਕ ਲਾਭ ਸਿੰਘ ਅੱਗੇ ਖੁੱਲ੍ਹ ਕੇ ਸਵਾਲ ਉਠਾਏ। ਲੋਕਾਂ ਨੇ ਲਾਭ ਸਿੰਘ ਉਗੋਕੇ ਨੂੰ ਕਿਹਾ ਕਿ ਤੁਸੀਂ ਨਸ਼ੇ ਬੰਦ ਕਰਨ ਦੀ ਗੱਲ ਕਰ ਰਹੇ ਹੋ ਪਰ ਹਰ ਪਾਸੇ ਨਸ਼ੇ ਸ਼ਰੇਆਮ ਵਿਕ ਰਹੇ ਹਨ।

ਇਸ ਸਬੰਧੀ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਬਰਨਾਲਾ ਦੇ ਐਸਐਸਪੀ ਬਰਨਾਲਾ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜੇਕਰ ਕਿਤੇ ਵੀ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਉਸ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮੌਕੇ 'ਤੇ ਮੀਟਿੰਗ 'ਚ ਬੈਠੇ ਪਿੰਡ ਵਾਸੀਆਂ ਨੇ ਸਵਾਲ ਉਠਾਏ ਕਿ ਜਦੋਂ ਅਸੀਂ ਉਨ੍ਹਾਂ ਨੂੰ ਦੱਸਦੇ ਹਾਂ ਕਿ ਨਸ਼ਾ ਕਿੱਥੇ ਵਿੱਕ ਰਿਹਾ ਹੈ ਤਾਂ ਉਹ ਇਸ 'ਤੇ ਤੁਰੰਤ ਕਾਰਵਾਈ ਨਹੀ ਕਰਦੇ ਹਨ।ਵਿਧਾਇਕ ਲਾਭ ਸਿੰਘ ਉਗੋਕੇ ਨੇ ਮੀਟਿੰਗ 'ਚ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਇਨ੍ਹਾਂ ਪਿੰਡ ਵਾਸੀਆਂ ਨਾਲ ਜਾ ਕੇ ਗਿ੍ਫ਼ਤਾਰ ਕਰਨ ਦੇ ਹੁਕਮ ਦਿੱਤੇ | ਜਿਹੜੇ ਨਸ਼ੇ ਵੇਚ ਰਹੇ ਹਨ,ਤੁਰੰਤ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਨਸ਼ੇ ਦੇ ਸੌਦਾਗਰਾਂ ਦੀ ਭਾਲ ਵਿੱਚ ਨਿਕਲ ਗਈ।