:

ਬਰਨਾਲਾ ਵਿੱਚ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਜਾਵੇਗੀ ਰਾਜ ਪੱਧਰੀ ਚੈਂਪੀਅਨਸ਼ਿਪ

Meet hayer
0
Meet hayer

ਬਰਨਾਲਾ ਵਿੱਚ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਜਾਵੇਗੀ ਰਾਜ ਪੱਧਰੀ ਚੈਂਪੀਅਨਸ਼ਿਪ


4 ਅਗਸਤ ਤੋਂ 7 ਅਗਸਤ 2023 ਤੱਕ ਚੱਲਣਗੇ ਮੁਕਾਬਲੇ

ਖੇਡ ਮੰਤਰੀ ਮੀਤ ਹੇਅਰ ਕਰਨਗੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ

ਬਰਨਾਲਾ,  30 ਜੁਲਾਈ (   )
    ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਿਤੀ 4 ਅਗਸਤ ਤੋਂ 7 ਅਗਸਤ 2023 ਤੱਕ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ)  ਕਰਵਾਈ ਜਾ ਰਹੀ ਹੈ।
ਇਸ ਮੌਕੇ ਪ੍ਰਧਾਨ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਸ੍ਰੀ ਇਸ਼ਵਿੰਦਰ ਜੰਡੂ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਰਾਜ ਪੱਧਰੀ ਚੈਂਪੀਅਨਸ਼ਿਪ ਬਰਨਾਲਾ ਕਲੱਬ ਅਤੇ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕਰਵਾਈ ਜਾਵੇਗੀ, ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਆਂ ਤੋਂ ਵੱਡੀ ਗਿਣਤੀ ਖਿਡਾਰੀ ਅਤੇ ਖਿਡਾਰਨਾਂ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਗੇ, ਜਿਨਾ ਵੱਲੋਂ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।
  ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਦੇ ਜਨਰਲ ਸਕੱਤਰ ਜਸਵੰਤ ਸਿੰਘ ਜੱਸੀ ਨੇ ਦੱਸਿਆ ਕਿ ਇਸ ਚਾਰ ਦਿਨ ਚੱਲਣ ਵਾਲੀ ਚੈਂਪੀਅਨਸ਼ਿਪ ਵਿੱਚ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਖਜ਼ਾਨਚੀ ਜਿੰਮੀ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਐਮ ਐਲ ਏ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਐਮ ਐਲ ਏ ਹਲਕਾ ਭਦੌੜ ਸ. ਲਾਭ ਸਿੰਘ ਉਗੋਕੇ, ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ ਐਸ ਪੀ ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਓਐਸਡੀ ਸ੍ਰੀ ਹਸਨਪ੍ਰੀਤ ਭਾਰਦਵਾਜ ਸਮੇਤ ਹੋਰ ਪਤਵੰਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਦੀ ਹੌਸਲਾ ਅਫਜਾਈ ਕਰਨਗੇ।
   ਇਸ ਮੌਕੇ ਉਪ ਪ੍ਰਧਾਨ ਕਪਿਲ ਦਾਦੂ, ਸਲਾਹਕਾਰ ਮੋਹਿਤ ਗਰਗ, ਵਿੱਤ ਸਕੱਤਰ ਜਗਰੂਪ ਸਿੰਘ, ਸੰਯੁਕਤ ਸਕੱਤਰ ਪਿਊਸ਼ ਗਰਗ ਹਾਜ਼ਰ ਸਨ।