ਬਰਨਾਲਾ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ
- Reporter 21
- 01 Aug, 2023 07:12
ਬਰਨਾਲਾ
ਬਰਨਾਲਾ ਦੇ ਵਾਰਡ ਨੰਬਰ 4 ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ ਹਨ।
ਸੀਵਰੇਜ ਦਾ ਗੰਦਾ ਪਾਣੀ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਕਾਰਨ ਲੋਕਾਂ ਨੇ ਆਪਣੇ ਪੱਧਰ ’ਤੇ ਗੁਰਦੁਆਰਾ ਸਾਹਿਬ ਦੇ ਗੇਟ ’ਤੇ ਆਰਜ਼ੀ ਜਾਮ ਲਗਾ ਦਿੱਤਾ।
ਬੇਅਦਬੀ ਦੇ ਡਰੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਕਿਸੇ ਹੋਰ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।
ਪੀੜਤਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਨੇ ਕਿਹਾ ਕਿ ਇਹ ਸੜਕ ਗੁਰਦੁਆਰਾ ਸਾਹਿਬ, ਮੰਦਰ, ਸਕੂਲ ਅਤੇ ਸਰਕਾਰੀ ਕਾਲਜ ਨੂੰ ਜਾਂਦੀ ਹੈ ਅਤੇ ਸਾਰੇ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਹਨ।
ਨਵਾਂ ਸੀਵਰੇਜ ਪਾਉਣ ਦੇ ਬਾਵਜੂਦ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ।
ਇਸ ਮੌਕੇ ਗੱਲਬਾਤ ਕਰਦਿਆਂ ਪੀੜਤਾਂ ਨੇ ਦੱਸਿਆ ਕਿ ਵਾਰਡ ਨੰਬਰ 4 ਦੀ ਸੰਧੂ ਪੱਤੀ ਦੀ ਘੰਡੂਆਂ ਰੋਡ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਹੈ। ਇੱਥੇ ਗੁਰਦੁਆਰਾ ਸਾਹਿਬ ਪੰਚ ਪਿਆਰੇ ਪੂਰੀ ਤਰ੍ਹਾਂ ਸੀਵਰੇਜ ਦੇ ਗੰਦੇ ਪਾਣੀ ਨਾਲ ਘਿਰਿਆ ਹੋਇਆ ਹੈ। ਇਹ ਗੰਦਾ ਪਾਣੀ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗਿਆ ਹੈ, ਜਿਸ ਨੂੰ ਸੰਗਤਾਂ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਨੇੜਲੇ ਗੁਰਦੁਆਰਾ ਸਾਹਿਬ ਦੀ ਪਾਲਕੀ ਸਾਹਿਬ ਵਿੱਚ ਰੱਖਿਆ ਗਿਆ ਹੈ ਤਾਂ ਜੋ ਇੱਥੇ ਕੋਈ ਹਾਦਸਾ ਨਾ ਵਾਪਰ ਸਕੇ। ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਕਰਕੇ ਪ੍ਰਸ਼ਾਸਨ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਸੀਵਰੇਜ ਦੀ ਸਮੱਸਿਆ ਕਈ ਸਾਲ ਪੁਰਾਣੀ ਹੈ। ਇਸ ਦੇ ਹੱਲ ਲਈ ਸੀਵਰੇਜ ਵੀ ਪਾ ਦਿੱਤਾ ਗਿਆ ਸੀ ਪਰ ਫਿਰ ਵੀ ਗੰਦੇ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਸ ਅਸਥਾਨ ’ਤੇ ਨਾ ਸਿਰਫ਼ ਗੁਰਦੁਆਰਾ ਸਾਹਿਬ ਹੈ, ਸਗੋਂ ਇਕ ਮੰਦਰ, ਸਕੂਲ ਅਤੇ ਸਰਕਾਰੀ ਕਾਲਜ ਵੀ ਹੈ। ਲੋਕਾਂ ਨੂੰ ਇਸ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ ਵਿੱਚ ਵੱਡੀ ਪੱਧਰ ’ਤੇ ਮੱਛਰ ਪੈਦਾ ਹੋ ਰਹੇ ਹਨ, ਜੋ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ। ਸੀਵਰੇਜ ਬੋਰਡ ਦੇ ਅਧਿਕਾਰੀ ਆ ਕੇ ਗੇੜੇ ਮਾਰਦੇ ਹਨ। ਪਰ ਇਸ ਨਾਲ ਸਮੱਸਿਆ ਦਾ ਹੱਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਤਿੱਖਾ ਸੰਘਰਸ਼ ਵਿੱਢਣ ਲਈ ਤਿਆਰ ਹਨ।
ਗਮਦੂਰ ਸਿੰਘ (ਸਥਾਨਕ ਨਿਵਾਸੀ)
ਜਸਵੰਤ ਕੌਰ (ਸਥਾਨਕ ਨਿਵਾਸੀ) ਕਾਕੂ (ਪ੍ਰਦਰਸ਼ਨਕਾਰ)
ਇਸ ਸਬੰਧੀ ਸੀਵਰੇਜ ਬੋਰਡ ਦੇ ਜੇਈ ਅਜੇ ਕੁਮਾਰ ਨੇ ਕਿਹਾ ਕਿ ਉਹ ਇਸ ਗੰਦੇ ਪਾਣੀ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੇ ਹਨ। ਜਦੋਂ ਵੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਉਸ ਦਾ ਤੁਰੰਤ ਹੱਲ ਕਰਦੇ ਹਨ। ਸ਼ਹਿਰ ਹੋਣ ਕਾਰਨ ਸਮੱਸਿਆ ਹੱਲ ਕਰਨ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: 4 ਵਿੱਚ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ।