ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕੰਮ ਮੁਕੰਮਲ ਕਰਨ ਦੇ ਨਿਰਦੇਸ਼
- Reporter 21
- 03 Aug, 2023 05:38
ਬਿਰਧ ਘਰ ਦੇ ਰਹਿੰਦੇ ਕੰਮ ਲਈ ਫੰਡ ਜਾਰੀ: ਡਿਪਟੀ ਕਮਿਸ਼ਨਰ
* ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕੰਮ ਮੁਕੰਮਲ ਕਰਨ ਦੇ ਨਿਰਦੇਸ਼
ਬਰਨਾਲਾ, 3 ਅਗਸਤ
ਢਿੱਲਵਾਂ (ਤਪਾ) ਵਿਖੇ ਬਣ ਰਹੇ ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ।
ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐਸ ਵੱਲੋਂ ਬਿਰਧ ਆਸ਼ਰਮ ਸਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਢਿੱਲਵਾਂ ਵਿਖੇ ਬਣ ਰਹੇ 72 ਬੈੱਡਜ਼ ਵਾਲੇ ਬਿਰਧ ਆਸ਼ਰਮ ਦਾ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਅਤੇ ਰਹਿੰਦਾ 30 ਫੀਸਦੀ ਕੰਮ ਤੇਜ਼ੀ ਨਾਲ ਸਿਰੇ ਚਾੜ੍ਹਿਆ ਜਾਵੇ, ਕਿਉਂਕਿ ਇਸ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਪੀਡਬਲਿਊਡੀ ਅਧਿਕਾਰੀਆਂ ਨੂੰ ਬਿਰਧ ਘਰ ਦੇ ਵਿਹੜੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਸ਼ਰਮ ਦਾ ਵਿਹੜਾ ਹਰਿਆ-ਭਰਿਆ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਐਸਡੀਐਮ ਤਪਾ ਡਾ. ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਐਸਡੀਓ ਲੋਕ ਨਿਰਮਾਣ ਵਿਭਾਗ ਕੰਵਰਦੀਪ ਸਿੰਘ ਹਾਜ਼ਰ ਸਨ।