ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਇੱਕ ਵਿਸ਼ੇਸ਼ ਮੀਟਿੰਗ
- Reporter 21
- 06 Aug, 2023 04:12
ਭਾਰਤੀ ਕਿਸਾਨ ਯੂਨੀਅਨ ਰਜਿ. ਪੰਜਾਬ ( ਕਾਦੀਆਂ ) ਜ਼ਿਲ੍ਹਾ ਬਰਨਾਲਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਪ੍ਰਧਾਨਗੀ ਹੇਠ ਗੁ: ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਲਏ ਫੈਸਲਿਆਂ ਵਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਬਲਦੇਵ ਸਿੰਘ ਬਿੱਟੂ ਝਲੂਰ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਅੰਦਰ ਆਏ ਭਾਰੀ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਫਸਲਾਂ ਦੇ ਨੁਕਸਾਨ, ਘਰਾਂ ਦੀ ਹੋਈ ਬਰਬਾਦੀ ਅਤੇ ਕੀਮਤੀ ਪਸ਼ੂਆਂ ਦੀਆਂ ਗਈਆਂ ਜਾਨਾਂ ਦਾ ਪੂਰਾ ਮੁਆਵਜ਼ਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਫੈਸਲੇ ਅਨੁਸਾਰ 19 ਅਗੱਸਤ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ ਸਵੇਰੇ 11 ਵਜੇ ਤੋਂ ਸ਼ਾਮ 5 ਤੱਕ ਧਰਨੇ ਦੇ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਹਨਾਂ ਧਰਨਿਆਂ ਚ ਬੀ ਕੇ ਯੂ ਕਾਦੀਆਂ ਵੱਲੋਂ ਆਗੂਆਂ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਗੁਰਨਾਮ ਸਿੰਘ ਠੀਕਰੀਵਾਲ, ਜਸਮੇਲ ਸਿੰਘ ਕਾਲੇਕੇ,ਸਿੰਕਦਰ ਸਿੰਘ ਸਰਪੰਚ,ਯਾਦਵਿੰਦਰ ਸਿੰਘ ਰਾਜਗੜ੍ਹ,ਊਦੈ ਸਿੰਘ ਹਮੀਦੀ,ਜਸਵੀਰ ਸਿੰਘ ਕਾਲੇਕੇ,ਜਸਵੀਰ ਸਿੰਘ ਸੁਖਪੁਰਾ ਮੌੜ,ਪਰਮਜੀਤ ਸਿੰਘ ਮਹਿਲ ਕਲਾ,ਨਿਰਮਲ ਸਿੰਘ ਧਨੌਲਾ ਆਦਿ ਆਗੂ ਹਾਜਰ ਸਨ।