:

ਹੰਡਿਆਇਆ-ਬਰਨਾਲਾ ਰੋਡ 'ਤੇ ਵਾਪਰਿਆ ਹਾਦਸਾ

#barnala #accident #motorcycle
0
#barnala #accident #motorcycle

ਬਰਨਾਲਾ

ਹੰਡਿਆਇਆ-ਬਰਨਾਲਾ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਆਪਣੀ ਪਤਨੀ ਅਤੇ ਭਰਜਾਈ ਸਮੇਤ ਮੋਟਰਸਾਈਕਲ ’ਤੇ ਜਾ ਰਿਹਾ ਸੀ। ਸੀਸੀਟੀਵੀ ਫੁਟੇਜ ਦੇਖ ਕੇ ਪਤਾ ਲੱਗਦਾ ਹੈ ਕਿ ਸੁਖਪਾਲ ਸਿੰਘ ਮੋਟਰਸਾਈਕਲ ਨੂੰ ਓਵਰਟੇਕ ਕਰ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਇੱਕ ਕਾਰ ਆ ਗਈ ਅਤੇ ਸੁਖਪਾਲ ਸਿੰਘ ਆਪਣਾ ਸੰਤੁਲਨ ਗੁਆ ਕੇ ਸੜਕ 'ਤੇ ਡਿੱਗ ਗਿਆ। ਉਥੇ ਮੌਜੂਦ ਲੋਕਾਂ ਨੇ ਉਸ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਪਰ ਹਸਪਤਾਲ ਦੇ ਡਾਕਟਰਾਂ ਨੇ ਡਾ

ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ-2 ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਤੋਂ ਪਤਾ ਲੱਗਦਾ ਹੈ ਕਿ ਕਿਸੇ ਦਾ ਕੋਈ ਕਸੂਰ ਨਹੀਂ ਹੈ। ਜਿਸ ਕਾਰਨ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।