ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਕੀਤੀ ਗਈ ਬੱਚਿਆਂ ਦੀ ਸਿਹਤ ਦੀ ਜਾਂਚ
- Reporter 21
- 07 Aug, 2023 08:08
ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ
ਬਰਨਾਲਾ, 7 ਅਗਸਤ
ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ. ਜਸਵੀਰ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸ਼ੇਸ਼ ਜਾਗਰੂਕਤਾ ਹਫਤੇ ਤਹਿਤ ਕੈਂਪ ਲਾਇਆ ਗਿਆ। ਇਸ ਮੌਕੇ ਬੱਚਿਆਂ ਦੀ ਸਿਹਤ ਜਾਂਚ ਵੀ ਕੀਤੀ ਗਈ।
ਇਸ ਮੌਕੇ ਡਾਕਟਰ ਕੁਲਜੀਤ ਸਿੰਘ ਕਿਹਾ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੱਕ ਮਾਂ ਦੇ ਦੁੱਧ ਤੋਂ ਬਿਨਾ ਬੱਚੇ ਨੂੰ ਪਾਣੀ ਦੀ ਵੀ ਜ਼ਰੂਰਤ ਨਹੀਂ ਹੁੰਦੀ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ। ਇਸ ਮੌਕੇ ਆਂਗਣਵਾੜੀ ਵਰਕਰ ਬਲਰਾਜ ਕੌਰ ਅਤੇ ਜਸਵੀਰ ਕੌਰ ਨੇ ਬੱਚਿਆਂ ਦਾ ਕੱਦ ਅਤੇ ਵਜ਼ਨ ਚੈੱਕ ਕੀਤਾ। ਬੱਚਿਆਂ ਨੂੰ ਘਰ ਦੀਆਂ ਬਣੀਆਂ ਚੀਜ਼ਾਂ ਖਵਾਉਣ ਦੀ ਮਾਪਿਆਂ ਨੂੰ ਸਲਾਹ ਦਿੱਤੀ। ਇਸ ਮੌਕੇ ਹਰਪ੍ਰੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਤਰਨਜੀਤ ਕੌਰ ਤੇ ਸੁਖਜੀਤ ਕੌਰ ਹਾਜ਼ਰ ਸਨ।