:

ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਹੋਈ ਮੀਟਿੰਗ

#barnala #meethayer #protest #kisanmorcha #meeting
0
#barnala #meethayer #protest #kisanmorcha #meeting

ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਹੋਈ ਮੀਟਿੰਗ

ਫੈਸਲਾ

ਬਰਨਾਲਾ

ਯੂਨਾਈਟਿਡ ਕਿਸਾਨ ਮੋਰਚਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਜਿਸ ਵਿੱਚ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂਆਂ ਗੁਰਬਖ਼ਸ਼ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ ਨੇ ਦੱਸਿਆ ਕਿ ਸਾਂਝੇ ਕਿਸਾਨ ਮੋਰਚਾ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਸਾਬਤ ਹੋ ਰਹੀਆਂ ਹਨ। 19 ਅਗਸਤ ਨੂੰ ਸੂਬੇ ਦੇ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੰਗ ਪੱਤਰ ਦਿੱਤੇ ਜਾਣਗੇ। ਬਰਨਾਲਾ ਵਿੱਚ ਇਹ ਪ੍ਰਦਰਸ਼ਨ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਹਿੱਤਾਂ ਲਈ ਲੜਦੇ ਰਹਿਣਗੇ।