ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਤਹਿਤ ਬੂਟੇ ਲਗਾਏ
- Reporter 21
- 17 Aug, 2023 04:56
ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਤਹਿਤ ਬੂਟੇ ਲਗਾਏ
ਬਰਨਾਲਾ, 17 ਅਗਸਤ
ਨਹਿਰੂ ਯੁਵਾ ਕੇਂਦਰ ਬਰਨਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਯੂਥ ਅਫਸਰ ਸ. ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ "ਮੇਰੀ ਮਾਟੀ, ਮੇਰਾ ਦੇਸ਼ - ਮਿੱਟੀ ਕੋ ਨਮਨ ਵੀਰੋ ਕਾ ਵੰਦਨ" ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਰ ਪੱਤੀ ਧਨੌਲਾ, ਐਸ ਡੀ ਕਾਲਜ ਬਰਨਾਲਾ, ਪਿੰਡ ਬਦਰਾ, ਭੈਣੀ ਫ਼ਤਾ ਆਦਿ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਯੂਥ ਕਲੱਬਾਂ ਅਤੇ ਰਾਸ਼ਟਰੀ ਯੁਵਾ ਵਲੰਟੀਅਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ ਵੱਖ ਗ੍ਰਾਮ ਪੰਚਾਇਤਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਨੌਜਵਾਨਾਂ ਨੇ ਭਾਰੀ ਗਿਣਤੀ ਵਿਚ ਇਸ ਮੁਹਿੰਮ ਵਿੱਚ ਯੋਗਦਾਨ ਪਾਇਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਇੰਚਾਰਜ ਸ਼੍ਰੀਮਤੀ ਰੇਣੁ ਬਾਲਾ ਨੇ ਕਿਹਾ ਕਿ ਭਾਰਤ ਸਰਕਾਰ ਦੀ ਇਹ ਮੁਹਿੰਮ ਸ਼ਲਾਘਾਯੋਗ ਹੈ। ਇਸ ਦੇ ਤਹਿਤ ਜਿਥੇ ਅਸੀਂ ਵਾਤਾਵਰਨ ਨੂੰ ਬਚਾਉਣ ਵਿਚ ਯੋਗਦਾਨ ਪਾ ਰਹੇ ਹਾਂ ਓਥੇ ਹੀ ਅਸੀਂ ਆਪਣੇ ਸੈਨਿਕਾਂ ਨੂੰ ਯਾਦ ਕਰ ਕੇ ਸ਼ਰਧਾਂਜਲੀ ਵੀ ਦੇ ਰਹੇ ਹਾਂ। ਸ਼੍ਰੀ ਦਸਮੇਸ਼ ਯੁਵਕ ਸੇਵਾਵਾਂ ਕਲੱਬ ਧਨੌਲਾ ਦੇ ਗੁਲਾਬ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਉਣੇ।