ਕਾਂਗਰਸ ਤੇ ਭਾਜਪਾ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਏ ਆਗੂ
- Reporter 21
- 23 Aug, 2023
ਕਾਂਗਰਸ ਤੇ ਭਾਜਪਾ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਏ ਆਗੂ
ਬਰਨਾਲਾ, 23 ਅਗਸਤ ਹਲਕੇ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੇ ਆਪਣੀ-ਆਪਣੀ ਪਾਰਟੀ ਨੂੰ ਅਲਵਿਦਾ ਆਖ ਮੈਂਬਰ ਪਾਰਲੀਮੈਂਟ ਸੰਗਰੂਰ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕੇ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਮੌਕੇ 'ਤੇ ਮੌਜੂਦ ਪਾਰਟੀ ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਮਹਿਲਾ ਯੂਥ ਵਿੰਗ ਦੀ ਸ਼ਹਿਰੀ ਪ੍ਰਧਾਨ ਬੀਬੀ ਕਰਮਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਸਰਪੰਚ ਰੂਪਅਵਤਾਰ ਸਿੰਘ ਰੂੜੇਕੇ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਪੰਜਾਬ ਹਿੱਤ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਹਿੱਤਾਂ ਦੀ ਰਾਖੀ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਹੀ ਕਰ ਸਕਦੇ ਹਨ, ਜਿਨ੍ਹਾਂ ਵੱਲੋਂ ਲਗਾਤਾਰ ਭਾਰਤ ਦੇ ਘੱਟ ਗਿਣਤੀਆਂ, ਪੰਜਾਬ ਅਤੇ ਹਲਕੇ ਨਾਲ ਸਬੰਧ ਮਸਲੇ ਸੰਸਦ ਵਿੱਚ ਉਠਾਉਣਾ ਬੇਹੱਦ ਸ਼ਲਾਘਾਯੋਗ ਹੈ | ਉਨ੍ਹਾਂ ਦੀ ਨੇਕ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅ) ਨਾਲ ਜੁੜ ਕੇ ਲੋਕ ਭਲਾਈ ਲਈ ਕੰਮ ਕਰਨ ਦਾ ਮਨ ਬਣਾਇਆ ਹੈ | ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਹਿੱਤ ਜੋ ਵੀ ਮਸਲਾ ਧਿਆਨ ਵਿੱਚ ਲਿਆਂਦਾ ਜਾਵੇਗਾ, ਉਸ ਨੂੰ ਹੱਲ ਕਰਵਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇ |
ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ | ਸਿਆਸੀ ਪਾਰਟੀਆਂ ਦੀਆਂ ਲੋਕਾਂ ਨੂੰ ਗੁੰਮਰਾਹ ਕਰਕੇ ਰੱਖਣ ਵਾਲੀਆਂ ਸਿਆਸੀ ਚਾਲਾਂ ਨੂੰ ਸਮਝਣ ਲੱਗੇ ਹਨ ਅਤੇ ਜਾਣ ਚੁੱਕੇ ਹਨ ਕਿ ਪੰਜਾਬ ਦੀ ਖੁਸ਼ਹਾਲੀ ਸਿਰਫ ਅਤੇ ਸਿਰਫ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਗਵਾਈ ਹੇਠ ਹੀ ਸੰਭਵ ਹੈ | ਇਸ ਲਈ ਪੰਜਾਬ ਦੀ ਖੁਸ਼ਹਾਲੀ ਦੇ ਚਾਹਵਾਨ ਆਗੂ ਲਗਾਤਾਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋ ਰਹੇ ਹਨ |
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਸੁਖਪਾਲ ਸਿੰਘ ਸਰਪੰਚ ਫਤੇਹਗੜ੍ਹ ਛੰਨਾ, ਡਾ. ਕੁਲਵਿੰਦਰ ਸਿੰਘ ਕਰਮਗੜ੍ਹ, ਓਕਾਰ ਸਿੰਘ ਬਰਾੜ ਵਰਕਿੰਗ ਕਮੇਟੀ ਮੈਂਬਰ, ਜਸਵੀਰ ਸਿੰਘ ਸੰਘੇੜਾ, ਗੁਰਜੀਤ ਸਿੰਘ ਸ਼ਹਿਣਾ ਯੂਥ ਆਗੂ, ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਡਾ. ਸੁਖਵੀਰ ਸਿੰਘ, ਪਰਮ ਸਿੰਘ ਅਮਲਾ ਸਿੰਘ ਵਾਲਾ, ਬੀਬੀ ਸੁਖਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਬਰਨਾਲਾ, ਬੀਬੀ ਰਮਨਦੀਪ ਕੌਰ, ਬੀਬੀ ਕਰਮਜੀਤ ਕੌਰ, ਤੇਜੀ ਹੰਡਿਆਇਆ, ਜੀਤ ਸਿੰਘ ਮਾਂਗੇਵਾਲ ਸਰਕਲ ਪ੍ਰਧਾਨ, ਮੱਖਣ ਸਿੰਘ ਦਫਤਰ ਸਕੱਤਰ, ਸੁਖਚੈਨ ਸਿੰਘ ਸੰਘੇੜਾ ਜ਼ਿਲ੍ਹਾ ਯੂਥ ਮੀਤ ਪ੍ਰਧਾਨ, ਮਨਜੀਤ ਸਿੰਘ ਸੰਘੇੜਾ ਯੂਥ ਸਕੱਤਰ ਪੰਜਾਬ, ਗੁਰਤੇਜ ਸਿੰਘ ਅਸਪਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗੁਰਦਿੱਤ ਸਿੰਘ ਮੀਡੀਆ ਇੰਚਾਰਜ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ |