ਪਿੰਡ ਪੱਖੋਕੇ ਤੇ ਮੱਲੀਆਂ ਵਲੋਂ ਸੁਸਾਇਟੀ ਵਿੱਚ ਸੈਕਟਰੀ ਵਲੋਂ ਕੀਤੇ ਗਏ ਗਬਨ ਦੇ ਮਾਮਲੇ ਨੂੰ ਲੈ ਕੇ ਡੀਸੀ ਦਫਤਰ ਅੱਗੇ ਲਗਾਇਆ ਗਿਆ ਧਰਨਾ
- Reporter 21
- 24 Aug, 2023
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪ੍ਰੈੱਸ ਨੋਟ ਬੀਕੇਯੂ ਏਕਤਾ ਉਗਰਾਹਾਂ ਤੇ ਦੀ ਕੋਅਪਰੇਟਿਵ ਖੇਤੀਬਾੜੀ ਸੁਸਾਇਟੀ ਪਿੰਡ ਪੱਖੋਕੇ ਤੇ ਮੱਲੀਆਂ ਵਲੋਂ ਸੁਸਾਇਟੀ ਵਿੱਚ ਸੈਕਟਰੀ ਵਲੋਂ ਕੀਤੇ ਗਏ ਗਬਨ ਦੇ ਮਾਮਲੇ ਨੂੰ ਲੈ ਕੇ ਸਥਾਨਕ ਡੀਸੀ ਦਫਤਰ ਅੱਗੇ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਅੱਜ ਦੇ ਧਰਨੇ ਨੂੰ ਸਬੋਧਨ ਕਰਦਿਆਂ ਆਗੂਆਂ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਦਰਸਨ ਸਿੰਘ ਦੀਆਂ ਚੀਮਾ, ਸੁਸਾਇਟੀ ਪ੍ਰਧਾਨ ਬੂਟਾ ਸਿੰਘ ਪੱਖੋਕੇ ਆਦਿ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪਿੰਡ ਪੱਖੋਕੇ ਤੇ ਮੱਲੀਆਂ ਦੀ ਸਾਂਝੀ ਕੋਅਪਰੇਟਿਵ ਸੁਸਾਇਟੀ ਵਿੱਚ ਸੈਕਟਰੀ ਵਲੋਂ ਕੀਤੇ ਗਏ ਕਰੋੜਾਂ ਰੁਪਏ ਦੀ ਗਬਨ ਦੀ ਪੁੱਖਤਾ ਤੇ ਨਿਰਪੱਖ ਜਾਂਚ ਅਜੇ ਤੱਕ ਨਹੀਂ ਕੀਤੀ ਗਈ ਹੈ।ਕਿਸਾਨਾ ਵਲੋਂ ਅੱਜ ਛੇ ਦਿਨਾ ਤੋਂ ਲਗਾਤਾਰ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਹੈ। ਆਗੂਆਂ ਕਿਹਾ ਕਿ ਸਬੰਧਤ ਮਹਿਕਮਾ ਇਸ ਘਪਲੇ ਵਿੱਚ ਆਪਣੇ ਚਹੇਤੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਬਚਾਅ ਰਿਹਾ ਹੈ ਤੇ ਉਨ੍ਹਾਂ ਦੇ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜਲਦ ਤੋਂ ਜਲਦ ਮਹਿਕਮਾਂ ਲੋਕਾਂ ਨੂੰ ਇਨਸਾਫ਼ ਦੇਵੇ ਅਤੇ ਮੈਂਬਰਾਂ ਦੀਆਂ ਅਟੈਚ ਜ਼ਮੀਨਾਂ ਤੁਰੰਤ ਬਹਾਲ ਕੀਤੀਆਂ ਜਾਣ। ਲੋਕਾਂ ਨੂੰ ਵਿਸਾਵਸ ਦਿਵਾਇਆ ਗਿਆ ਕਿ ਕੋਅਪਰੇਟਿਵ ਬੈਂਕ ਦੇ ਦੋਸੀ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਵੀ ਕਰਵਾਈ ਜਾਵੇ ਤੇ ਬੈਂਕ ਮੈਨੇਜਰ ਜਗਤਾਰ ਸਿੰਘ ਜੇਠੂਕੇ ਦੀ ਬਹਾਲੀ ਦੀ ਮੁੜ੍ਹ ਤੋਂ ਜਾਂਚ ਕਰਵਾਈ ਜਾਵੇ।ਇਸ ਮੌਕੇ ਦਰਸ਼ਨ ਸਿੰਘ ਪੱਖੋਕੇ, ਰਾਜ ਸਿੰਘ ਸਿੱਧੂ, ਚਰਨਜੀਤ ਸਿੰਘ ਧਾਲੀਵਾਲ, ਮਿਸਰਾ ਸਿੰਘ, ਨਛੱਤਰ ਸਿੰਘ, ਬੂਟਾ ਸਿੰਘ ਮੱਲੀ, ਆਤਮਾ ਸਿੰਘ ਮੱਲੀ, ਕਿਰਨ ਕੌਰ ਮੱਲੀ, ਮਨਪ੍ਰੀਤ ਕੌਰ ਮੱਲੀ, ਜ਼ਸਵਿੰਦਰ ਕੌਰ ਪੱਖੋਕੇ ਤੇ ਬਲਦੇਵ ਕੌਰ ਆਦਿ ਵੀ ਹਾਜ਼ਰ ਸਨ।