:

ਪੰਜਾਬ ਸਰਕਾਰ ਵੱਲੋਂ ਪੁਲਿਸ ਭਰਤੀ ਲਈ ਮੁਫਤ ਸਰੀਰਕ ਸਿਖਲਾਈ ਕੈਂਪ

0

ਪੰਜਾਬ ਸਰਕਾਰ ਵੱਲੋਂ ਪੁਲਿਸ ਭਰਤੀ ਲਈ ਮੁਫਤ ਸਰੀਰਕ ਸਿਖਲਾਈ ਕੈਂਪ

* ਵਧੇਰੇ ਜਾਣਕਾਰੀ ਲਈ 9056335220, 9779250214  'ਤੇ ਸ ਕੀਤਾ ਜਾ ਸਕਦਾ ਹੈ ਸੰਪਰਕ

ਬਰਨਾਲਾ, 14 ਸਤੰਬਰ

  ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ ਪਾਈਟ ਕੈਂਪ ਪਿੰਡ ਬੋੜਾਵਾਲ (ਜ਼ਿਲ੍ਹਾ ਮਾਨਸਾ) (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾਂ ਲਈ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਹੇਠ ਲਿਖੇ ਦਸਤਾਵੇਜ਼ ਲੈ ਕੇ ਭੀਖੀ–ਬੁਢਲਾਡਾ ਮੇਨ ਰੋਡ 'ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ 'ਤੇ ਕੈਂਪ ਵਿਖੇ ਮਿਤੀ 18 ਸਤੰਬਰ 2023 ਤੋਂ ਸਹੀ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਵਾਸਤੇ ਪੰਜਾਬ ਪੁਲਿਸ ਲਈ ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਲਿਖਤੀ ਪੇਪਰ ਦੇ ਰੋਲ ਨੰਬਰ ਦੀ ਕਾਪੀ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, 2 ਪਾਸਪੋਰਟ ਸਾਈਜ਼ ਫੋਟੋ ਲੋੜੀਂਦੀ ਹੈ।
 ਫਿਜ਼ੀਕਲ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। 

ਤਾਜ਼ਾ ਖ਼ਬਰਾਂ
Gallery
Tags
Social Media