:

ਬਰਨਾਲਾ ਦੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੇ ਦੋ ਚੌਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ


  ਬਰਨਾਲਾ ਦੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੇ ਦੋ ਚੌਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਬਰਨਾਲਾ 2 ਅਕਤੂਬਰ 

ਬਰਨਾਲਾ ਦੇ ਕਚਹਿਰੀ ਚੌਕ ਅਤੇ ਗੁਰੂ ਰਵਿਦਾਸ ਚੌਕ ਦਾ ਨਵੀਨੀਕਰਨ ਕੀਤਾ ਜਾਵੇਗਾ।
ਨਵੀਨੀਕਰਨ ਲਈ ਇੱਕ ਕਰੋੜ 27 ਲੱਖ ਰੁਪਏ ਜਾਰੀ ਕੀਤੇ ਗਏ
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸਫਾਈ ਅਤੇ ਸੁੰਦਰੀਕਰਨ ਵਿੱਚ ਸਹਿਯੋਗ ਦੇਣ ਦੀ 
  ਅਪੀਲ ਕੀਤੀ
 

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਦੇ ਦੋ ਚੌਕਾਂ, ਕਚਹਿਰੀ ਚੌਕ ਅਤੇ ਗੁਰੂ ਰਵਿਦਾਸ ਚੌਕ ਦੇ ਨਵੀਨੀਕਰਨ ਲਈ 1 ਕਰੋੜ 27 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਦਾ ਅੱਜ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਨੂੰ ਆਧੁਨਿਕ ਤਰੀਕੇ ਨਾਲ ਸੁੰਦਰ ਬਣਾਇਆ ਜਾ ਰਿਹਾ ਹੈ, ਜਿਸ ਰਾਹੀਂ ਬਰਨਾਲਾ, ਮਾਨਸਾ, ਮੋਗਾ, ਲੁਧਿਆਣਾ, ਚੰਡੀਗੜ੍ਹ ਨੂੰ ਜੋੜਨ ਵਾਲੀਆਂ ਸੜਕਾਂ ਦੇ ਚੌਰਾਹਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫਾਈ ਲਈ ਆਪਣਾ ਸਹਿਯੋਗ ਦੇਣਾ ਜ਼ਰੂਰੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।