:

ਗਊ ਰੱਖਿਅਕਾਂ ਨੇ 13 ਪਸ਼ੂਆਂ ਨਾਲ ਭਰਿਆ ਟਰੱਕ ਫੜਿਆ


ਗਊ ਰੱਖਿਅਕਾਂ ਨੇ ਪਸ਼ੂਆਂ ਨਾਲ ਭਰਿਆ ਟਰੱਕ ਫੜਿਆ ਹੈ। ਗਊ ਰੱਖਿਅਕਾਂ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਪੁਲਸ ਇਸ ਮਾਮਲੇ 'ਚ ਕਾਰਵਾਈ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੂਬਾ ਪ੍ਰਧਾਨ ਵਿਜੇ ਮਾਰਵਾੜੀ ਨੇ ਦੱਸਿਆ ਕਿ ਉਨ੍ਹਾਂ ਨੂੰ ਗਊ ਪੁੱਤਰ ਸੈਨਾ ਦੇ ਸੂਬਾ ਪ੍ਰਧਾਨ ਗਰਵੀਤ ਗੋਇਲ ਤੋਂ ਸੂਚਨਾ ਮਿਲੀ ਸੀ ਕਿ ਸੇਖਾ ਰੋਡ ਨੇੜੇ ਪਸ਼ੂਆਂ ਦੀ ਗੈਰ-ਕਾਨੂੰਨੀ ਢੰਗ ਨਾਲ ਭਰਾਈ ਕੀਤੀ ਜਾ ਰਹੀ ਹੈ। ਉਸ ਨੇ ਆਪਣੇ ਸਾਥੀਆਂ ਸਮੇਤ ਟਰੱਕ ਨੂੰ ਮੌਕੇ 'ਤੇ ਰੋਕ ਲਿਆ, ਜਿਸ ਤੋਂ ਤਸਕਰ ਫ਼ਰਾਰ ਹੋ ਗਏ। ਉਨ੍ਹਾਂ ਮੌਕੇ ’ਤੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਸਾਰੀਆਂ ਗਊਆਂ ਨੂੰ ਰਾਏਕੋਟ ਰੋਡ ’ਤੇ ਸਥਿਤ ਗਊਸ਼ਾਲਾ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗਊ ਤਸਕਰੀ ਹੈ ਅਤੇ ਇਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਨ੍ਹਾਂ ਸਾਰੀਆਂ ਗਾਵਾਂ ਨੂੰ ਗਲਤ ਤਰੀਕੇ ਨਾਲ ਬੰਨ੍ਹ ਕੇ ਕਿਸੇ ਹੋਰ ਥਾਂ ਲਿਜਾਇਆ ਜਾ ਰਿਹਾ ਸੀ। ਇਨ੍ਹਾਂ ਵਿੱਚੋਂ 10 ਵੱਡੀਆਂ ਅਤੇ ਤਿੰਨ ਛੋਟੀਆਂ ਗਾਵਾਂ ਸਨ। ਥਾਣਾ ਸਿਟੀ 2 ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਸਾਰੀਆਂ ਗਊਆਂ ਅਤੇ ਰਾਏਕੋਟ ਰੋਡ ਗਊਸ਼ਾਲਾ ਦੀ ਜਾਂਚ ਕਰ ਰਹੀ ਹੈ