:

ਬਰਨਾਲਾ ਪੁਲਿਸ ਨੇ 13.71 ਲੱਖ ਨਸ਼ੀਲੀਆਂ ਗੋਲੀਆਂ ਸਮੇਤ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਦੋ ਗੱਡੀਆਂ ਅਤੇ ਇੱਕ ਛੋਟਾ ਹਾਥੀ ਬਰਾਮਦ


ਪੁਲਿਸ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕੁੱਲ 13 ਲੱਖ 71 ਹਜ਼ਾਰ 890 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਦੋ ਗੱਡੀਆਂ ਅਤੇ ਇੱਕ ਛੋਟਾ ਹਾਥੀ ਬਰਾਮਦ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚੋਂ ਤਿੰਨ ਨਸ਼ਾ ਵੇਚਣ ਲਈ ਬਦਨਾਮ ਸੈਂਸੀ ਬਸਤੀ ਦੇ ਵਸਨੀਕ ਹਨ। ਜਦਕਿ 2 ਜ਼ਿਲ੍ਹਾ ਬਠਿੰਡਾ ਦੇ ਹਨ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕੁਝ ਦਿਨ ਪਹਿਲਾਂ ਸੀਆਈਏ ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸੈਂਸੀ ਬਸਤੀ ਦੇ ਰਹਿਣ ਵਾਲੇ ਰਾਜ ਸਿੰਘ ਉਰਫ਼ ਰਾਜੂ ਨੂੰ 850 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਉਨ੍ਹਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੁਲਸ ਨੇ ਵਿੱਕੀ ਅਤੇ ਹਰਵਿੰਦਰ ਦੋਵੇਂ ਵਾਸੀ ਸੈਂਸੀ ਬਸਤੀ ਬਰਨਾਲਾ, ਵਿਵੇਕ ਅਤੇ ਪਦਮ ਕੁਮਾਰ ਦੋਵੇਂ ਵਾਸੀ ਜ਼ਿਲਾ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 13 ਲੱਖ 71 ਹਜ਼ਾਰ 40 ਮਿਲੀਲੀਟਰ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇੱਕ ਬ੍ਰਿਜ ਕਾਰ, ਇੱਕ ਬਲੇਨੋ ਕਾਰ ਅਤੇ ਇੱਕ ਛੋਟਾ ਹਾਥੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਕਰ ਰਹੀ ਹੈ। ਇਸ 'ਚ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।