ਘੇਰ ਕੇ ਕੁੱਟਮਾਰ ਕਰਨ ਦੇ ਕੇਸ ਵਿੱਚੋਂ ਮੁਲਜ਼ਮਾਨ ਬਾਇੱਜ਼ਤ ਬਰੀ
- Repoter 11
- 20 Jul, 2023 06:21
ਬਰਨਾਲਾ
ਮਾਨਯੋਗ ਅਦਾਲਤ ਮੈਡਮ ਸਮੀਕਸ਼ਾ ਜੈਨ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਾਹਿਬ ਬਰਨਾਲਾ ਵੱਲੋਂ ਗਗਨਦੀਪ ਸਿੰਘ ਪੁੱਤਰ ਜਗਰਾਜ ਸਿੰਘ, ਰਾਜਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ, ਵਰਿੰਦਰਪਾਲ ਸਿੰਘ ਪੁੱਤਰ ਰਾਜਪਾਲ ਸਿੰਘ ਅਤੇ ਗੁਰਮੀਤ ਕੌਰ ਪਤਨੀ ਰਾਜਪਾਲ ਸਿੰਘ ਵਾਸੀਆਨ ਸੇਖਾ ਰੋਡ, ਗਲੀ ਨੰਬਰ 5, ਬਰਨਾਲਾ ਨੂੰ ਨਿਰਭੈ ਸਿੰਘ ਵਾਸੀ ਬਰਨਾਲਾ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਕੇਸ ਵਿੱਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਧੀਰਜ ਕੁਮਾਰ ਐਡਵੋਕੇਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਰਭੈ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਰਨਾਲਾ ਵੱਲੋਂ ਗਗਨਦੀਪ ਸਿੰਘ, ਰਾਜਪਾਲ ਸਿੰਘ, ਵਰਿੰਦਰਪਾਲ ਸਿੰਘ ਅਤੇ ਗੁਰਮੀਤ ਕੌਰ ਦੇ ਖਿਲਾਫ ਇਹ ਦੋਸ਼ ਲਗਾਏ ਗਏ ਸਨ ਕਿ ਮਿਤੀ 22-08-2022 ਨੂੰ ਰਾਤ ਨੂੰ 8:30 ਵਜੇ ਉਹ ਆਪਣੇ ਖੇਤੋਂ ਕੰਮ ਕਰਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਗਗਨਦੀਪ ਸਿੰਘ ਵਗੈਰਾ ਵੱਲੋਂ ਉਸਨੂੰ ਘੇਰ ਕੇ ਲੋਹੇ ਦੀਆਂ ਪਾਈਪਾਂ ਅਤੇ ਬੇਸਬਾਲ ਨਾਲ ਉਸਦੀ ਕੁੱਟਮਾਰ ਕੀਤੀ ਗਈ ਜਿਸ ਨਾਲ ਨਿਰਭੈ ਸਿੰਘ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਕਤ ਨਿਰਭੈ ਸਿੰਘ ਦੇ ਬਿਆਨ ਦੇ ਆਧਾਰ ਤੇ ਇੱਕ ਐਫ.ਆਈ.ਆਰ. ਨੰਬਰ 371 ਮਿਤੀ 24-08-2022, ਜੇਰ ਧਾਰਾ 323/341/506/201 ਆਈ.ਪੀ.ਸੀ. ਤਹਿਤ ਥਾਣਾ ਸਿਟੀ ਬਰਨਾਲਾ ਵਿਖੇ ਗਗਨਦੀਪ ਸਿੰਘ, ਰਾਜਪਾਲ ਸਿੰਘ, ਵਰਿੰਦਰਪਾਲ ਸਿੰਘ ਅਤੇ ਗੁਰਮੀਤ ਕੌਰ ਦੇ ਖਿਲਾਫ ਦਰਜ਼ ਹੋਈ। ਜੋ ਹੁਣ ਮਾਨਯੋਗ ਅਦਾਲਤ ਵੱਲੋਂ ਮੁਲਜ਼ਮਾਨ ਦੇ ਵਕੀਲ ਸ਼੍ਰੀ ਧੀਰਜ ਕੁਮਾਰ, ਐਡਵੋਕੇਟ, ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆ ਕਿ ਡਾਕਟਰੀ ਰਿਪੋਰਟਾਂ ਅਤੇ ਗਵਾਹਨ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ, ਮੁਦਈ ਧਿਰ ਵੱਲੋਂ ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਦ ਆਪਣੇ ਐਕਸ-ਰੇ ਕਰਵਾਏ ਗਏ ਅਤੇ ਸਬੰਧਤ ਹਥਿਆਰਾਂ ਦੀ ਪੁਲਿਸ ਵੱਲੋਂ ਮੁਦਈ ਧਿਰ ਪਾਸੋਂ ਕੋਈ ਸ਼ਨਾਖਤ ਨਹੀਂ ਕਰਵਾਈ ਗਈ, ਉਕਤ ਕੇਸ ਵਿੱਚੋਂ ਮੁਲਜ਼ਮਾਨ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।