ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਫਰਵਾਹੀ ਸਰਕਲ ਦੀਆਂ ਆਂਗਣਵਾੜੀ ਵਰਕਰਾਂ ਦਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ।
- Reporter 21
- 24 Jul, 2023 09:44
ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਫਰਵਾਹੀ ਸਰਕਲ ਦੀਆਂ ਆਂਗਣਵਾੜੀ ਵਰਕਰਾਂ ਦਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ।
ਇਸ ਸਮੇਂ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ) ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆਂ ਸ਼ਿਕਾਰ ਹਨ, ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਹਾਇਸ਼ ਅਤੇ ਮਨੋਵਿਗਿਆਨਕ ਕਾਊਂਸਲਿੰਗ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਇਸ ਦੇ ਨਾਲ ਪੀੜਤ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਐਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਵੇਂ ਕਿ ਘਰੇਲੂ ਹਿੰਸਾਂ ਐਕਟ, ਜਿਸ ਦੇ ਅਧੀਨ ਔਰਤਾਂ ਆਪਣੇ ਹੱਕ ਲੈ ਸਕਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ।