ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 10 ਵਜੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ ਜਾਵੇਗਾ।
- Reporter 21
- 25 Jul, 2023 08:47
ਮਹਿਲ ਕਲਾਂ/ਬਰਨਾਲਾ, ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 10 ਵਜੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ ਜਾਵੇਗਾ। ਇਹ ਕੈਂਪ ਸਰਕਾਰੀ ਹਸਪਤਾਲ ਗਹਿਲ ਵਿਖੇ ਲਾਇਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਗਹਿਲ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਬੀਹਲਾ, ਬੀਹਲਾ ਖੁਰਦ, ਨਰੈਣਗੜ੍ਹ ਸੋਹੀਆਂ, ਛੀਨੀਵਾਲ ਖੁਰਦ ਦੇ ਵਾਸੀ ਵੀ ਪੁੱਜ ਸਕਦੇ ਹਨ ਤੇ ਸਰਕਾਰੀ ਸਕੀਮਾਂ ਸਬੰਧੀ ਜੇਕਰ ਕੋਈ ਜਾਣਕਾਰੀ ਜਾਂ ਮੁਸ਼ਕਲ ਆ ਰਹੀ ਹੈ ਤਾਂ ਉਥੇ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ ਵੱਖ ਵਿਭਾਗਾਂ ਜਿਵੇਂ ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਪੁਲੀਸ ਵਿਭਾਗ, ਕਿਰਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਸਮੇਤ ਹੋਰ ਸਾਰੇ ਵਿਭਾਗ ਪੁੱਜਣਗੇ ਤੇ ਪੈਨਸ਼ਨ, ਸਿਹਤ ਤੇ ਹੋਰ ਭਲਾਈ ਸਕੀਮਾਂ ਬਾਰੇ ਆਪਣੇ ਹੈਲਪ ਡੈਸਕ ਲਾਉਣਗੇ। ਉਨ੍ਹਾਂ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਸ ਕੈਂਪ ਦਾ ਲਾਭ ਲੈਣ ਦਾ ਸੱਦਾ ਦਿੱਤਾ।