:

ਕੌਮੀ ਸੇਵਾ ਯੋਜਨਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਮੰਚ ਪ੍ਰਦਾਨ ਕਰਦੇ


ਕੌਮੀ ਸੇਵਾ ਯੋਜਨਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਮੰਚ ਪ੍ਰਦਾਨ ਕਰਦੇ
-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸੈਮੀਨਾਰ ਕਰਵਾਇਆ


ਬਰਨਾਲਾ, 26 ਜੁਲਾਈ ਕੌਮੀ ਸੇਵਾ ਯੋਜਨਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਮੰਚ ਪ੍ਰਦਾਨ ਕਰਦਾ ਹੈ । ਇਸ ਗੱਲ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਪੰਜਾਬੀ ਮਾਸਟਰ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਕੀਤਾ । ਸ੍ਰ ਮਾਨ ਨੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੂੰ ਕੌਮੀ ਸੇਵਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਇਸਦੇ ਇਤਿਹਾਸ ਅਤੇ ਮੰਤਵ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਨਾਲ ਜੁੜ ਕੇ ਵਿਦਿਆਰਥੀ ਸਮਾਜ ਵਿਚ ਹਰ ਪੱਧਰ ਉੱਤੇ ਆਪਣੇ ਆਪ ਨੂੰ ਢਾਲਣ ਦੇ ਯੋਗ ਹੋ ਜਾਂਦਾ ਹੈ । ਉਨ੍ਹਾਂ ਕੌਮੀ ਸੇਵਾ ਯੋਜਨਾ ਰਾਹੀਂ ਕੀਤੇ ਜਾਣ ਵਾਲੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਜਾਣਕਾਰੀ ਦੇ ਕੇ ਕੌਮੀ ਸੇਵਾ ਯੋਜਨਾ ਨਾਲ ਜੁੜਨ ਦਾ ਸੱਦਾ ਦਿੱਤਾ । ਇਸ ਤੋਂ ਪਹਿਲਾਂ ਸਕੂਲ ਪੁੱਜਣ ਉੱਤੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਸਹਾਇਕ ਡਾਇਰੈਕਟਰ ਮਾਨ ਦਾ ਸਵਾਗਤ ਕੀਤਾ ਗਿਆ । ਅਖੀਰ ਵਿੱਚ ਕੌਮੀ ਸੇਵਾ ਯੋਜਨਾ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਸ੍ਰੀ ਮਾਨ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਸਕੂਲ ਦੀ ਇਕਾਈ ਵੱਲੋਂ ਕੌਮੀ ਸੇਵਾ ਯੋਜਨਾ ਦੀ ਹਰ ਗਤੀਵਿਧੀ ਵਿੱਚ ਵਲੰਟੀਅਰਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ । ਇਸ ਮੌਕੇ ਸਕੂਲ ਮੁੱਖੀ, ਸਮੂਹ ਸਟਾਫ਼ ਅਤੇ ਵਲੰਟੀਅਰ ਹਾਜ਼ਰ ਸਨ ।