ਮੱਧ ਪ੍ਰਦੇਸ਼ ਦੇ ਹਰਦਾ ਦੀ ਪਟਾਖਾ ਫੈਕਟਰੀ 'ਚ ਵੱਡਾ ਧਮਾਕਾ, 6 ਦੀ ਮੌਤ, 40 ਤੋਂ ਵੱਧ ਜ਼ਖ਼ਮੀwww.samacharpunjab.com
- Repoter 11
- 06 Feb, 2024 06:18
ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਅਚਾਨਕ ਵੱਡਾ ਧਮਾਕਾ ਹੋ ਗਿਆ ਜਿਸ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦੋਂ ਕਿ 40 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਧਮਾਕੇ ਨਾਲ ਪੂਰਾ ਸ਼ਹਿਰ ਹਿੱਲ ਗਿਆ। ਜਾਣਕਾਰੀ ਮੁਤਬਾਕ, ਇਸ ਦੀ ਅੱਗ ਵਿੱਚ ਆਸਪਾਸ ਦੇ 50 ਦੇ ਕਰੀਬ ਲਪੇਟ ਵਿੱਚ ਆ ਗਏ ਹਨ। ਫਿਲਹਾਲ 20 ਤੋਂ ਜ਼ਿਆਦਾ ਲੋਕਾਂ ਨੂੰ ਬਚਾ ਕੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ ਦੀਆਂ ਕਈ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪੁੱਜ ਗਈਆਂ ਹਨ। sourceABPnews