:

ਜੈੱਕ ਨਾਲ ਮਕਾਨ ਚੁੱਕਦੇ ਸਮੇਂ ਵਾਪਰਿਆ ਭਿਆਨਕ ਹਾਦਸਾ, ਲੈਂਟਰ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ


ਜੈੱਕ ਨਾਲ ਮਕਾਨ ਚੁੱਕਦੇ ਸਮੇਂ ਵਾਪਰਿਆ ਭਿਆਨਕ ਹਾਦਸਾ, ਲੈਂਟਰ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ



ਬਰਨਾਲਾ 


 ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿੱਚ ਐਤਵਾਰ ਸਵੇਰੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਮਕਾਨ ਦੀ ਛੱਤ (ਲੈਂਟਰ) ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੈੱਕ ਦੀ ਮਦਦ ਨਾਲ ਮਕਾਨ ਨੂੰ ਉੱਚਾ ਚੁੱਕਣ ਦਾ ਕੰਮ ਚੱਲ ਰਿਹਾ ਸੀ।
ਜਾਣਕਾਰੀ ਅਨੁਸਾਰ ਪਿੰਡ ਫਰਵਾਹੀ ਦੇ ਨਿਵਾਸੀ ਵਿਸ਼ਾਲ (ਪੁੱਤਰ ਸਵ. ਜੀਵਨ ਕੁਮਾਰ) ਦੇ ਮਕਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਜੈੱਕ ਲਗਾ ਕੇ ਉੱਚਾ ਚੁੱਕਿਆ ਜਾ ਰਿਹਾ ਸੀ। ਐਤਵਾਰ ਸਵੇਰੇ ਕਰੀਬ 4:15 ਵਜੇ ਅਚਾਨਕ ਲੈਂਟਰ ਹੇਠਾਂ ਡਿੱਗ ਗਿਆ, ਜਿਸ ਕਾਰਨ ਉੱਥੇ ਕੰਮ ਕਰ ਰਹੇ ਚਾਰ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਘਟਨਾ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ। ਸਥਾਨਕ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਪਿੰਡ ਵਾਸੀਆਂ ਨੂੰ ਮਦਦ ਲਈ ਬੁਲਾਇਆ ਗਿਆ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਸਦਰ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਮਲਬੇ ਵਿੱਚੋਂ ਕੱਢੇ ਗਏ ਤਿੰਨ ਮਜ਼ਦੂਰਾਂ ਨੂੰ ਤੁਰੰਤ ਵੱਖ-ਵੱਖ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਪਰ ਅਫਸੋਸ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚੌਥਾ ਮਜ਼ਦੂਰ ਵੀ ਗੰਭੀਰ ਜ਼ਖਮੀ ਹਾਲਤ ਵਿੱਚ ਮਲਬੇ ਵਿੱਚ ਫਸਿਆ ਹੋਇਆ ਸੀ, ਜਿਸ ਨੂੰ ਕੱਢਣ ਲਈ ਪੁਲਿਸ ਅਤੇ ਪਿੰਡ ਵਾਸੀ ਲਗਾਤਾਰ ਯਤਨ ਕਰ ਰਹੇ ਹਨ।
ਪੁਲਿਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

---

Three laborers died in Barnala's Farwahi village after a house roof collapsed while being lifted with jacks. Rescue operations are underway for another worker trapped in the debris.

बरनाला के फरवाही गांव में जैक से मकान उठाते समय लेंटर गिरने से तीन मजदूरों की दर्दनाक मौत हो गई। मलबे में दबे एक अन्य मजदूर को निकालने के लिए बचाव अभियान जारी है।