:

ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ: ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ


ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ: ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ



ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਸੰਸਦ ਦੇ ਉਪਰਲੇ ਸਦਨ ਯਾਨੀ ਰਾਜ ਸਭਾ ਵਿੱਚ ਇੱਕ ਅਹਿਮ ਸੰਗਠਨਾਤਮਕ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ ਨੌਜਵਾਨ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ 'ਡਿਪਟੀ ਲੀਡਰ' ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ। ਰਾਘਵ ਚੱਢਾ ਦੀ ਥਾਂ ਹੁਣ ਇਹ ਜ਼ਿੰਮੇਵਾਰੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੌਂਪੀ ਗਈ ਹੈ।
ਸੂਤਰਾਂ ਅਨੁਸਾਰ ਪਾਰਟੀ ਨੇ ਇਹ ਫੈਸਲਾ ਸੰਸਦੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਤਹਿਤ ਲਿਆ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਪਿਛਲੇ ਲੰਬੇ ਸਮੇਂ ਤੋਂ ਰਾਜ ਸਭਾ ਵਿੱਚ ਪਾਰਟੀ ਦੀ ਤਰਫੋਂ ਪ੍ਰਭਾਵਸ਼ਾਲੀ ਢੰਗ ਨਾਲ ਪੱਖ ਰੱਖਦੇ ਆ ਰਹੇ ਸਨ, ਪਰ ਹੁਣ ਪਾਰਟੀ ਨੇ ਸੰਜੀਵ ਅਰੋੜਾ 'ਤੇ ਭਰੋਸਾ ਜਤਾਇਆ ਹੈ। ਰਾਜ ਸਭਾ ਸਕੱਤਰੇਤ ਨੂੰ ਇਸ ਸਬੰਧੀ ਰਸਮੀ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਹੁਣ ਸੰਜੀਵ ਅਰੋੜਾ ਸਦਨ ਵਿੱਚ ਪਾਰਟੀ ਦੇ ਉਪ-ਨੇਤਾ ਵਜੋਂ ਕੰਮ ਕਰਨਗੇ। ਇਸ ਫੈਸਲੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ, ਕਿਉਂਕਿ ਚੱਢਾ ਨੂੰ ਪਾਰਟੀ ਦੇ ਸਭ ਤੋਂ ਕਰੀਬੀ ਅਤੇ ਪ੍ਰਭਾਵਸ਼ਾਲੀ ਚਿਹਰਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹਾਲਾਂਕਿ, ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਇੱਕ ਰੁਟੀਨ ਪ੍ਰਕਿਰਿਆ ਹੈ ਅਤੇ ਚੱਢਾ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ।

In a significant political development, the Aam Aadmi Party (AAP) has replaced Raghav Chadha as the Deputy Leader of the party in the Rajya Sabha. The party leadership has appointed MP Sanjeev Arora to take over this crucial parliamentary role. A formal communication regarding this leadership reshuffle has been sent to the Rajya Sabha Secretariat. While Raghav Chadha has been a prominent and vocal face for the party in the upper house, the move is being seen as a strategic realignment of responsibilities within AAP’s parliamentary wing. This decision marks a shift in the party's internal hierarchy in the Parliament.