:

ਬਰਨਾਲਾ ਦੀ ਦਾਣਾ ਮੰਡੀ ਵਿੱਚ ਨਸ਼ੇ ਦੇ ਇੰਜੈਕਸ਼ਨ ਕਾਰਨ ਮਹਿਲਾ ਦੀ ਸ਼ੱਕੀ ਹਾਲਾਤ ਵਿੱਚ ਮੌਤ, ਪੁਲਿਸ ਵੱਲੋਂ ਮਾਮਲਾ ਦਰਜ


ਬਰਨਾਲਾ ਦੀ ਦਾਣਾ ਮੰਡੀ ਵਿੱਚ ਨਸ਼ੇ ਦੇ ਇੰਜੈਕਸ਼ਨ ਕਾਰਨ ਮਹਿਲਾ ਦੀ ਸ਼ੱਕੀ ਹਾਲਾਤ ਵਿੱਚ ਮੌਤ, ਪੁਲਿਸ ਵੱਲੋਂ ਮਾਮਲਾ ਦਰਜ



ਬਰਨਾਲਾ

 ਬਰਨਾਲਾ ਦੀ ਦਾਣਾ ਮੰਡੀ ਵਿੱਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਇਸ ਮੌਤ ਦਾ ਕਾਰਨ ਚਿੱਟੇ (ਹੀਰੋਇਨ) ਦੇ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸੁਖਵਿੰਦਰ ਕੌਰ ਵਜੋਂ ਹੋਈ ਹੈ, ਜੋ ਕਿ ਤਪਾ ਦੀ ਰਹਿਣ ਵਾਲੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਬਣੀਆਂ ਝੁੱਗੀਆਂ ਵਿੱਚ ਇੱਕ ਅਣਪਛਾਤੇ ਵਿਅਕਤੀ ਨਾਲ ਰਹਿ ਰਹੀ ਸੀ।
ਥਾਣਾ ਸਿਟੀ-1 ਬਰਨਾਲਾ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਮ੍ਰਿਤਪਾਲ ਸਿੰਘ ਉਰਫ਼ ਅਮਰ (ਨਿਵਾਸੀ ਖੁੱਡੀ ਕਲਾਂ), ਜੋ ਦਾਣਾ ਮੰਡੀ ਵਿੱਚ ਫ਼ਰਸ਼ੀ ਧਰਮਕਾਂਡਾ ਠੇਕੇ 'ਤੇ ਚਲਾਉਂਦਾ ਹੈ, ਦੇ ਬਿਆਨਾਂ ਦੇ ਆਧਾਰ 'ਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਨਸ਼ੀਲਾ ਪਦਾਰਥ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਅਨੁਸਾਰ ਸੁਖਵਿੰਦਰ ਕੌਰ ਨਾਲ ਰਹਿਣ ਵਾਲਾ ਵਿਅਕਤੀ ਨਸ਼ੇ ਦਾ ਆਦੀ ਸੀ ਅਤੇ ਉਹ ਬਰਨਾਲਾ ਬੱਸ ਸਟੈਂਡ ਦੇ ਬੈਂਕ ਸਾਈਡ ਦੀ ਰਹਿਣ ਵਾਲੀ ਸੀਮਾ ਪਤਨੀ ਗੱਗੀ ਕੋਲੋਂ ਚਿੱਟਾ ਖਰੀਦਦਾ ਸੀ। ਘਟਨਾ ਵਾਲੇ ਦਿਨ ਉਕਤ ਅਣਪਛਾਤੇ ਵਿਅਕਤੀ ਨੇ ਸੁਖਵਿੰਦਰ ਕੌਰ ਨੂੰ ਚਿੱਟੇ ਦਾ ਇੰਜੈਕਸ਼ਨ ਲਗਾਇਆ, ਜਿਸ ਤੋਂ ਤੁਰੰਤ ਬਾਅਦ ਉਸਦੀ ਤਬੀਅਤ ਵਿਗੜ ਗਈ ਅਤੇ ਮੌਤ ਹੋ ਗਈ।
ਸੂਚਨਾ ਮਿਲਣ 'ਤੇ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਕੀਤੀ ਜਾਵੇਗੀ। ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੇ ਸੰਭਾਵਿਤ ਨੈੱਟਵਰਕ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਘਟਨਾ ਨੇ ਇਲਾਕੇ ਵਿੱਚ ਵਧ ਰਹੀ ਨਸ਼ੇ ਦੀ ਸਮੱਸਿਆ 'ਤੇ ਮੁੜ ਚਿੰਤਾ ਖੜ੍ਹੀ ਕਰ ਦਿੱਤੀ ਹੈ।

---

In a tragic incident at Dana Mandi, Barnala, a woman named Sukhwinder Kaur died under suspicious circumstances due to a suspected drug (Chitta) injection overdose. Police have registered a case against an unidentified youth and initiated an investigation.

बरनाला की दाना मंडी में एक महिला सुखविंदर कौर की संदिग्ध परिस्थितियों में मौत हो गई। प्रारंभिक जांच में मौत का कारण चिट्टे (हेरोइन) का इंजेक्शन लगाना बताया जा रहा है। पुलिस ने अज्ञात व्यक्ति के खिलाफ मामला दर्ज कर जांच शुरू कर दी है।


ਤਾਜ਼ਾ ਖ਼ਬਰਾਂ
Gallery
Tags
Social Media