:

ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ: ਮਜੀਠਾ ਥਾਣੇ 'ਤੇ ਹਮਲਾ ਕਰਨ ਅਤੇ ਸਾਥੀ ਨੂੰ ਛੁਡਾਉਣ ਦੇ ਦੋਸ਼ ਹੇਠ ਕੇਸ ਦਰਜ


ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ: ਮਜੀਠਾ ਥਾਣੇ 'ਤੇ ਹਮਲਾ ਕਰਨ ਅਤੇ ਸਾਥੀ ਨੂੰ ਛੁਡਾਉਣ ਦੇ ਦੋਸ਼ ਹੇਠ ਕੇਸ ਦਰਜ


ਅੰਮ੍ਰਿਤਸਰ 

ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਪੁਲਿਸ ਮੁਤਾਬਕ 30 ਮਈ ਨੂੰ ਸਥਾਨਕ ਚੋਣਾਂ ਦੌਰਾਨ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਗਲੇ ਦਿਨ, 31 ਮਈ ਨੂੰ ਮਜੀਠੀਆ ਆਪਣੇ 50-60 ਸਮਰਥਕਾਂ ਸਮੇਤ ਮਜੀਠਾ ਪੁਲਿਸ ਥਾਣੇ ਪਹੁੰਚੇ। ਪੁਲਿਸ ਦਾ ਦੋਸ਼ ਹੈ ਕਿ ਉਨ੍ਹਾਂ ਨੇ ਥਾਣੇ ਦੇ ਅੰਦਰ ਹੰਗਾਮਾ ਕੀਤਾ, ਹਥਿਆਰ ਲਹਿਰਾਏ, ਰਿਕਾਰਡ ਫਾੜੇ ਅਤੇ ਮੁਲਜ਼ਮ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਦੇ ਵਕੀਲਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਗਾਂਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਨਾਲ ਹੀ ਵਰਕਰ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। 1 ਜੂਨ ਨੂੰ ਹੋਈ ਪਹਿਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਦੇ ਡੀਜੀਪੀ ਅਤੇ ਐਸਐਸਪੀ ਅੰਮ੍ਰਿਤਸਰ ਰੂਰਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਇਸੇ ਦੌਰਾਨ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਐਲਓਸੀ (ਲੁੱਕ ਆਊਟ ਕਾਰਨਰ) ਵੀ ਜਾਰੀ ਕਰ ਦਿੱਤੀ ਗਈ। 2 ਜੂਨ ਨੂੰ ਹੋਈ ਸੁਣਵਾਈ ਦੌਰਾਨ ਸਰਕਾਰ ਨੇ ਵਿਸਥਾਰਿਤ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਨੂੰ ਪ੍ਰਵਾਨ ਕਰਦਿਆਂ ਹਾਈਕੋਰਟ ਨੇ ਅਗਲੀ ਸੁਣਵਾਈ 3 ਜੂਨ ਤੱਕ ਟਾਲ ਦਿੱਤੀ।
ਦੂਜੇ ਪਾਸੇ ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਨੇ ਸਰਕਾਰ 'ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਐਲਓਸੀ ਜਾਰੀ ਕਰਨਾ ਸਿਰਫ਼ ਇੱਕ ਡਰਾਮਾ ਹੈ, ਕਿਉਂਕਿ ਮਜੀਠੀਆ ਨੇ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਆਪਣਾ ਪਾਸਪੋਰਟ ਸਰੈਂਡਰ ਕੀਤਾ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠੀਆ 'ਤੇ ਤਨਜ਼ ਕੱਸਦਿਆਂ ਉਨ੍ਹਾਂ ਨੂੰ 'ਕਾਗਜ਼ੀ ਸ਼ੇਰ' ਦੱਸਿਆ। ਸੀਐਮ ਮਾਨ ਨੇ ਕਿਹਾ ਕਿ ਲੋਕਾਂ ਨੂੰ ਮੁਸੀਬਤ ਵਿੱਚ ਪਾ ਕੇ ਮਜੀਠੀਆ ਖੁਦ ਭੂਮੀਗਤ ਹੋ ਗਏ ਹਨ, ਜਦਕਿ ਹਰ ਵੇਲੇ ਮੁੱਛਾਂ ਨੂੰ ਵੱਟ ਦੇਣ ਵਾਲੇ ਆਗੂ ਨੂੰ ਸਾਹਮਣੇ ਆ ਕੇ ਕਾਨੂੰਨ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।


---


Shiromani Akali Dal leader Bikram Singh Majithia faces arrest after Amritsar police registered a case against him for allegedly attacking the Majitha police station and attempting to forcibly free a detained party worker.

शिरोमणि अकाली दल के नेता बिक्रम सिंह मजीठिया पर अमृतसर पुलिस ने मजीठा थाने पर हमला करने और एक हिरासत में लिए गए अकाली कार्यकर्ता को जबरन छुड़ाने के आरोप में मामला दर्ज किया है, जिसके बाद उन पर गिरफ्तारी की तलवार लटक रही है।


ਤਾਜ਼ਾ ਖ਼ਬਰਾਂ
Gallery
Tags
Social Media