:

ਆਮ ਆਦਮੀ ਪਾਰਟੀ ਵੱਲੋਂ ਵੱਡਾ ਫੇਰਬਦਲ: ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਨਿਯੁਕਤ ਕੀਤਾ ਨਵਾਂਸ਼ਹਿਰ ਦਾ ਹਲਕਾ ਇੰਚਾਰਜ


ਆਮ ਆਦਮੀ ਪਾਰਟੀ ਵੱਲੋਂ ਵੱਡਾ ਫੇਰਬਦਲ: ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਨਿਯੁਕਤ ਕੀਤਾ ਨਵਾਂਸ਼ਹਿਰ ਦਾ ਹਲਕਾ ਇੰਚਾਰਜ


ਨਵਾਂਸ਼ਹਿਰ 


ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸੇ ਕੜੀ ਤਹਿਤ ਪਾਰਟੀ ਹਾਈਕਮਾਂਡ ਨੇ ਵੱਡਾ ਕਦਮ ਚੁੱਕਦੇ ਹੋਏ ਨੌਜਵਾਨ ਆਗੂ ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਨਵਾਂਸ਼ਹਿਰ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਹੁਕਮ ਅਤੇ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਰੋਬੀ ਕੰਗ ਪਾਰਟੀ ਦੇ ਇੱਕ ਮਿਹਨਤੀ ਅਤੇ ਜਮੀਨੀ ਪੱਧਰ ਦੇ ਆਗੂ ਵਜੋਂ ਜਾਣੇ ਜਾਂਦੇ ਹਨ, ਜਿਨ੍ਹਾਂ ਨੇ ਬਹੁਤ ਹੀ ਘੱਟ ਉਮਰ ਵਿੱਚ ਰਾਜਨੀਤੀ ਵਿੱਚ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ।
ਜਸਪ੍ਰੀਤ ਸਿੰਘ ਰੋਬੀ ਕੰਗ ਦਾ ਸਿਆਸੀ ਸਫ਼ਰ ਬੇਹੱਦ ਪ੍ਰੇਰਨਾਦਾਇਕ ਰਿਹਾ ਹੈ। ਉਨ੍ਹਾਂ ਨੇ ਪਾਰਟੀ ਦੇ ਵਿੱਚ ਇੱਕ ਆਮ ਵਰਕਰ ਦੇ ਤੌਰ 'ਤੇ ਕੰਮ ਕਰਨਾ ਸ਼ੁਰੂ ਕੀਤਾ ਸੀ। ਉਨ੍ਹਾਂ ਦੀ ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ, ਸ਼ੁਰੂਆਤ ਵਿੱਚ ਉਨ੍ਹਾਂ ਨੂੰ ਯੂਥ ਵਿੰਗ ਦਾ ਪੰਜਾਬ ਸਕੱਤਰ ਬਣਾਇਆ ਗਿਆ ਸੀ। ਨਵਾਂਸ਼ਹਿਰ ਸੀਟ 'ਤੇ ਆਮ ਆਦਮੀ ਪਾਰਟੀ ਨੂੰ ਸੰਗਠਨਾਤਮਕ ਤੌਰ 'ਤੇ ਮਜ਼ਬੂਤ ਕਰਨ, ਸਥਾਨਕ ਪੱਧਰ 'ਤੇ ਚੱਲ ਰਹੀ ਗੁੱਟਬਾਜ਼ੀ ਨੂੰ ਖ਼ਤਮ ਕਰਨ ਅਤੇ ਵਰਕਰਾਂ ਨੂੰ ਇੱਕਜੁੱਟ ਰੱਖਣ ਵਿੱਚ ਰੋਬੀ ਕੰਗ ਨੇ ਹਮੇਸ਼ਾ ਇੱਕ ਅਹਿਮ ਅਤੇ ਰਣਨੀਤਕ ਭੂਮਿਕਾ ਨਿਭਾਈ ਹੈ। ਇਹੀ ਕਾਰਨ ਹੈ ਕਿ ਉਹ ਬਹੁਤ ਛੋਟੀ ਉਮਰ ਵਿੱਚ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੱਕ ਪਹੁੰਚ ਗਏ।
ਇਸ ਤੋਂ ਪਹਿਲਾਂ, ਮਾਰਚ 2026 ਵਿੱਚ ਪਾਰਟੀ ਨੇ ਪੰਜਾਬ ਵਿੱਚ ਯੂਥ ਵਿੰਗ ਨੂੰ ਹੋਰ ਸਰਗਰਮ ਕਰਨ ਲਈ ਉਨ੍ਹਾਂ ਨੂੰ ਪੰਜਾਬ ਯੂਥ ਵਿੰਗ ਦਾ ਸਟੇਟ ਵਾਈਸ ਪ੍ਰੈਜ਼ੀਡੈਂਟ (ਰਾਜ ਉਪ ਪ੍ਰਧਾਨ) ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ, ਹਾਲ ਹੀ ਵਿੱਚ 2 ਜੂਨ ਨੂੰ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਜ਼ਿਲ੍ਹਾ ਪ੍ਰਧਾਨ ਵੀ ਬਣਾਇਆ ਗਿਆ ਸੀ। ਇਸ ਜ਼ਿੰਮੇਵਾਰੀ ਨੂੰ ਮਿਲਣ ਤੋਂ ਬਾਅਦ ਰੋਬੀ ਕੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਟਵਿੱਟਰ) 'ਤੇ ਪੋਸਟ ਸਾਂਝੀ ਕਰਕੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਪੂਰੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਸੀ। ਹੁਣ ਹਲਕਾ ਇੰਚਾਰਜ ਦੀ ਮਿਲੀ ਇਸ ਨਵੀਂ ਅਤੇ ਵੱਡੀ ਜ਼ਿੰਮੇਵਾਰੀ ਨਾਲ ਨਵਾਂਸ਼ਹਿਰ ਵਿੱਚ ਪਾਰਟੀ ਨੂੰ ਹੋਰ ਬਲ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ


---


Aam Aadmi Party (AAP) has appointed Jaspreet Singh Robby Kang as the new Halqa Incharge of Nawanshahr, Punjab. Read about his political journey from a dedicated party worker to youth wing leader and district president


आम आदमी पार्टी (AAP) ने जसप्रीत सिंह रोबी कांग को पंजाब के नवांशहर का नया हल्का इंचार्ज नियुक्त किया है। एक जमीनी कार्यकर्ता से लेकर जिला अध्यक्ष और हल्का इंचार्ज बनने तक के उनके राजनीतिक सफर के बारे में जानें।