:

ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਹੱਤਿਆਕਾਂਡ: ਹਾਈਕੋਰਟ ਨੇ ਮੁਲਜ਼ਮ ਗੁਰਵਿੰਦਰ ਬਾਬਾ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ


ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਹੱਤਿਆਕਾਂਡ: ਹਾਈਕੋਰਟ ਨੇ ਮੁਲਜ਼ਮ ਗੁਰਵਿੰਦਰ ਬਾਬਾ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ


ਚੰਡੀਗੜ੍ਹ


ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਦੇ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਨਿਯਮਿਤ ਜ਼ਮਾਨਤ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਿਰਫ਼ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰਹਿਣਾ ਹੀ ਜ਼ਮਾਨਤ ਦੇਣ ਦਾ ਅਧਾਰ ਨਹੀਂ ਬਣ ਸਕਦਾ, ਖਾਸ ਕਰਕੇ ਉਦੋਂ ਜਦੋਂ ਮਾਮਲਾ ਰਾਸ਼ਟਰੀ ਸੁਰੱਖਿਆ ਅਤੇ ਅੱਤਵਾਦੀ ਸਾਜ਼ਿਸ਼ ਵਰਗੇ ਬੇਹੱਦ ਗੰਭੀਰ ਦੋਸ਼ਾਂ ਨਾਲ ਜੁੜਿਆ ਹੋਵੇ।
ਅਦਾਲਤ ਨੇ ਜਾਂਚ ਏਜੰਸੀ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਅਤੇ ਸਬੂਤਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੁਲਜ਼ਮ ਖਿਲਾਫ ਲੱਗੇ ਦੋਸ਼ ਪਹਿਲੀ ਨਜ਼ਰੇ ਬਹੁਤ ਮਜ਼ਬੂਤ ਦਿਖਾਈ ਦਿੰਦੇ ਹਨ। ਰਿਕਾਰਡ ਮੁਤਾਬਕ ਮੁਲਜ਼ਮ ਦੇ ਕਥਿਤ ਤੌਰ 'ਤੇ ਵੱਖਵਾਦੀ ਖਾਲਿਸਤਾਨੀ ਸੰਗਠਨਾਂ ਨਾਲ ਸਬੰਧ ਹੋਣ ਦੇ ਸੰਕੇਤ ਵੀ ਮਿਲੇ ਹਨ। ਅਦਾਲਤ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਅਪਰਾਧ ਦੀ ਗੰਭੀਰਤਾ ਅਤੇ ਸਮਾਜ 'ਤੇ ਪੈਣ ਵਾਲੇ ਮਾਰੂ ਪ੍ਰਭਾਵ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਜ਼ਮਾਨਤ ਦੇ ਨਿਯਮ ਆਮ ਮਾਮਲਿਆਂ ਨਾਲੋਂ ਕਿਤੇ ਜ਼ਿਆਦਾ ਸਖ਼ਤ ਹੁੰਦੇ ਹਨ।
ਦੱਸਣਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ (NIA) ਨੇ ਸਾਲ 2022 ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਵਿੱਚ ਇਹ ਸਾਹਮਣੇ ਆਇਆ ਸੀ ਕਿ ਉਹ ਇਸ ਪੂਰੀ ਸਾਜ਼ਿਸ਼ ਦਾ ਇੱਕ ਅਹਿਮ ਹਿੱਸਾ ਸੀ ਅਤੇ ਉਸਨੇ ਹਮਲਾਵਰਾਂ (ਸ਼ੂਟਰਾਂ) ਤੱਕ ਹਥਿਆਰ ਪਹੁੰਚਾਉਣ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ।
ਜ਼ਿਕਰਯੋਗ ਹੈ ਕਿ 16 ਅਕਤੂਬਰ 2020 ਦੀ ਸਵੇਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਵਿਖੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੀ ਉਨ੍ਹਾਂ ਦੇ ਘਰ ਅਤੇ ਸਕੂਲ ਦੇ ਕੰਪਲੈਕਸ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਲਵਿੰਦਰ ਸਿੰਘ ਸੰਧੂ ਨੇ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਅੱਤਵਾਦੀਆਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ ਸੀ, ਜਿਸ ਸਦਕਾ ਭਾਰਤ ਸਰਕਾਰ ਨੇ 1993 ਵਿੱਚ ਉਨ੍ਹਾਂ ਨੂੰ 'ਸ਼ੌਰਿਆ ਚੱਕਰ' ਨਾਲ ਸਨਮਾਨਿਤ ਕੀਤਾ ਸੀ।


---


The Punjab and Haryana High Court has dismissed the bail plea of accused Gurwinder Singh alias Baba in the murder case of Shaurya Chakra awardee Balwinder Singh Sandhu, stating that long detention is not a ground for bail in cases involving national security and terror angles.


पंजाब और हरियाणा हाईकोर्ट ने शौर्य चक्र विजेता बलविंदर सिंह संधू की हत्या के मामले में आरोपी गुरविंदर सिंह उर्फ बाबा की जमानत याचिका खारिज कर दी है। कोर्ट ने कहा कि राष्ट्रीय सुरक्षा और आतंकी साजिश जैसे गंभीर मामलों में महज लंबे समय तक जेल में रहना जमानत का आधार नहीं हो सकता।


ਤਾਜ਼ਾ ਖ਼ਬਰਾਂ
Gallery
Tags
Social Media