:

ਤਰਨਤਾਰਨ 'ਚ ਪੁਲਿਸ ਚੌਕੀ ਦੇ ਇੰਚਾਰਜ ASI ਨੇ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ


ਤਰਨਤਾਰਨ 'ਚ ਪੁਲਿਸ ਚੌਕੀ ਦੇ ਇੰਚਾਰਜ ASI ਨੇ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ


ਤਰਨਤਾਰਨ 



ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੈਰੋਂ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ. (ASI) ਨੇ ਆਪਣੀ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਅਮਰਜੀਤ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਕੈਰੋਂ ਦੀ ਪੁਲਿਸ ਚੌਕੀ ਵਿੱਚ ਇੰਚਾਰਜ ਵਜੋਂ ਤਾਇਨਾਤ ਸਨ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਰਾਤ ਦੀ ਹੈ। ਏ.ਐੱਸ.ਆਈ. ਅਮਰਜੀਤ ਸਿੰਘ ਨਾਕਾਬੰਦੀ ਦੀ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਕਰੀਬ ਸਾਢੇ ਨੌਂ ਵਜੇ ਸਾਥੀ ਕਰਮਚਾਰੀਆਂ ਨਾਲ ਰਾਤ ਦਾ ਖਾਣਾ ਖਾ ਕੇ ਆਪਣੇ ਸਰਕਾਰੀ ਕੁਆਰਟਰ ਵਿੱਚ ਆਰਾਮ ਕਰਨ ਚਲੇ ਗਏ ਸਨ। ਇਸ ਤੋਂ ਕੁਝ ਦੇਰ ਬਾਅਦ ਹੀ ਕਮਰੇ ਅੰਦਰੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਆਸ-ਪਾਸ ਮੌਜੂਦ ਸਾਥੀ ਪੁਲਿਸ ਮੁਲਾਜ਼ਮ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਅਮਰਜੀਤ ਸਿੰਘ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਸਨ ਅਤੇ ਉਨ੍ਹਾਂ ਦੇ ਕੋਲ ਹੀ ਸਰਵਿਸ ਪਿਸਤੌਲ ਪਈ ਸੀ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਏ.ਐੱਸ.ਆਈ. ਅਮਰਜੀਤ ਸਿੰਘ ਪੁਲਿਸ ਮਹਿਕਮੇ ਵਿੱਚ ਸਟਾਫ਼ ਦੀ ਕਮੀ ਅਤੇ ਕੰਮ ਦੇ ਬੋਝ ਕਾਰਨ ਪਰੇਸ਼ਾਨ ਸਨ। ਉਹ ਕਾਫੀ ਸਮੇਂ ਤੋਂ ਆਪਣੀ ਬਦਲੀ (ਤਬਾਦਲੇ) ਦੀ ਮੰਗ ਕਰ ਰਹੇ ਸਨ, ਪਰ ਬਦਲੀ ਨਾ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਸਨ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਅਜੇ ਤੱਕ ਇਨ੍ਹਾਂ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਰਵਿਸ਼ੇਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੱਟੀ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਡਿਊਟੀ 'ਤੇ ਤਾਇਨਾਤ ਇੱਕ ਹੋਰ ਏ.ਐੱਸ.ਆਈ. ਗੁਰਮੀਤ ਸਿੰਘ ਨੇ ਵੀ ਖ਼ੁਦ ਨੂੰ ਗੋਲੀ ਮਾਰ ਲਈ ਸੀ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਮਹਿਕਮੇ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਪ੍ਰਸ਼ਾਸਨ ਅਤੇ ਚਿੰਤਾ ਨੂੰ ਵਧਾ ਦਿੱਤਾ ਹੈ।


---


In Tarn Taran, Punjab, ASI Amarjit Singh, the in-charge of Kairon police post, allegedly committed suicide by shooting himself with his service pistol due to suspected work stress and transfer issues.


पंजाब के तरनतारन में कैरों पुलिस चौकी के प्रभारी एएसआई अमरजीत सिंह ने काम के तनाव और तबादला न होने के कारण अपनी सर्विस पिस्टल से खुद को गोली मारकर आत्महत्या कर ली।


ਤਾਜ਼ਾ ਖ਼ਬਰਾਂ
Gallery
Tags
Social Media