:

ਸਾਈਕਲ ਵੇਚਣ ਦੇ ਵਿਵਾਦ ਨੂੰ ਲੈ ਕੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਜਾਂਚ 'ਚ ਜੁਟੀ ਪੁਲਿਸ


ਸਾਈਕਲ ਵੇਚਣ ਦੇ ਵਿਵਾਦ ਨੂੰ ਲੈ ਕੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਜਾਂਚ 'ਚ ਜੁਟੀ ਪੁਲਿਸ


ਜਗਰਾਓਂ


ਲੁਧਿਆਣਾ ਦੇ ਜਗਰਾਓਂ ਕਸਬੇ ਦੇ ਅਧੀਨ ਆਉਂਦੇ ਪਿੰਡ ਕੁਲਾਰ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸੋਮਵਾਰ ਸਵੇਰੇ ਇੱਕ ਖੇਤ ਵਿੱਚ ਬਣੀ ਮੋਟਰ ਕੋਲੋਂ ਇੱਕ ਮਜ਼ਦੂਰ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਵੈਜਨਾਥ ਯਾਦਵ (ਉਮਰ ਲਗਭਗ 50 ਸਾਲ) ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਲਕਸ਼ਮੀਪੁਰ ਬਿਲਾਹੀ ਪਿੰਡ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਰੀਬ 22 ਸਾਲਾਂ ਤੋਂ ਪਿੰਡ ਕੁਲਾਰ ਵਿੱਚ ਪ੍ਰਦੀਪ ਸਿੰਘ ਦੇ ਖੇਤਾਂ 'ਤੇ ਰਹਿ ਕੇ ਮਜ਼ਦੂਰੀ ਕਰ ਰਿਹਾ ਸੀ।
ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਕਤਲ ਸਾਈਕਲ ਵੇਚਣ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਕੀਤਾ ਗਿਆ ਹੈ। ਕਥਿਤ ਦੋਸ਼ੀ ਦੀ ਪਛਾਣ ਚਕਲੇਸ਼ ਯਾਦਵ ਵਜੋਂ ਹੋਈ ਹੈ, ਜੋ ਕਿ ਮ੍ਰਿਤਕ ਦੇ ਹੀ ਪਿੰਡ (ਬਿਹਾਰ) ਦਾ ਰਹਿਣ ਵਾਲਾ ਹੈ ਅਤੇ ਇੱਥੇ ਮਜ਼ਦੂਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਚਕਲੇਸ਼ ਨੇ ਵੈਜਨਾਥ ਦੀ ਸਾਈਕਲ ਵੇਚ ਦਿੱਤੀ ਸੀ, ਜਿਸ ਕਾਰਨ ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਐਤਵਾਰ ਦੇਰ ਰਾਤ ਇਹ ਵਿਵਾਦ ਇੰਨਾ ਵਧ ਗਿਆ ਕਿ ਦੋਸ਼ੀ ਨੇ ਵੈਜਨਾਥ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਘਟਨਾ ਦਾ ਪਤਾ ਸੋਮਵਾਰ ਸਵੇਰੇ ਉਦੋਂ ਲੱਗਿਆ ਜਦੋਂ ਖੇਤ ਦੇ ਮਾਲਕ ਨੇ ਮੋਟਰ 'ਤੇ ਲਾਸ਼ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਚੌਕੀਮਾਨ ਦੇ ਇੰਚਾਰਜ ਸੁਖਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਵਾਸਿਆਂ ਅਨੁਸਾਰ ਦੋਸ਼ੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।


---


A migrant laborer was brutally murdered with a sharp weapon in Kular village of Jagraon, Ludhiana, following a prolonged dispute over selling a bicycle. Police have launched a manhunt to arrest the accused.


लुधियाना के जगराओं के गांव कुलार में साइकिल बेचने के विवाद को लेकर एक मजदूर की तेजधार हथियार से बेरहमी से हत्या कर दी गई। पुलिस ने शव को कब्जे में लेकर आरोपी की गिरफ्तारी के लिए छापेमारी शुरू कर दी है।


ਤਾਜ਼ਾ ਖ਼ਬਰਾਂ
Gallery
Tags
Social Media