:

ਪਿੰਡ ਰਸੂਲੜਾ ਵਿੱਚ ਕ੍ਰਿਕਟ ਟੂਰਨਾਮੈਂਟ ਤੋਂ ਬਾਅਦ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ


ਪਿੰਡ ਰਸੂਲੜਾ ਵਿੱਚ ਕ੍ਰਿਕਟ ਟੂਰਨਾਮੈਂਟ ਤੋਂ ਬਾਅਦ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ


ਖੰਨਾ 


ਖੰਨਾ ਦੇ ਨਜ਼ਦੀਕੀ ਪਿੰਡ ਰਸੂਲੜਾ ਵਿਖੇ ਐਤਵਾਰ ਦੇਰ ਸ਼ਾਮ ਦੋ ਧਿਰਾਂ ਵਿਚਾਲੇ ਹੋਏ ਖੂਨੀ ਟਕਰਾਅ ਦੌਰਾਨ ਸ਼ਰੇਆਮ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਵਿੱਚ ਕਰਵਾਏ ਗਏ ਇੱਕ ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤੋਂ ਹੀ ਕੋਈ ਵਿਵਾਦ ਚੱਲ ਰਿਹਾ ਸੀ। ਐਤਵਾਰ ਦੇਰ ਸ਼ਾਮ ਪਹਿਲਾਂ ਤੋਂ ਤੈਅ ਸਮੇਂ ਮੁਤਾਬਕ ਦੋਵੇਂ ਧਿਰਾਂ ਪਿੰਡ ਰਸੂਲੜਾ ਦੇ ਸੂਏ ਵਾਲੇ ਰਸਤੇ 'ਤੇ ਆਹਮੋ-ਸਾਹਮਣੇ ਹੋ ਗਈਆਂ। ਦੇਖਦੇ ਹੀ ਦੇਖਦੇ ਇਹ ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਦੋਵਾਂ ਪਾਸਿਆਂ ਤੋਂ ਅੰਨ੍ਹੇਵਾਹ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।
ਇਸ ਗੋਲੀਬਾਰੀ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਦੀ ਪਛਾਣ ਹਰਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਪਿੰਦਰ ਸਿੰਘ ਦੀ ਲੱਤ (ਪੱਟ) ਵਿੱਚ ਗੋਲੀ ਲੱਗੀ ਹੈ। ਘਟਨਾ ਦੌਰਾਨ ਗੁੱਸੇ ਵਿੱਚ ਆਏ ਨੌਜਵਾਨਾਂ ਵੱਲੋਂ ਕਈ ਵਾਹਨਾਂ ਦੀ ਬੇਰਹਿਮੀ ਨਾਲ ਤੋੜ-ਫੋੜ ਵੀ ਕੀਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਗੁੱਟ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੂਰਵ ਮੰਤਰੀ ਗੁਰਕੀਰਤ ਸਿੰਘ ਕੋਟਲੀ ਐਤਵਾਰ ਰਾਤ ਜ਼ਖਮੀਆਂ ਦਾ ਹਾਲ-ਚਾਲ ਜਾਣਨ ਲਈ ਖੰਨਾ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਜਿਸ ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਇਹ ਵਿਵਾਦ ਹੋਇਆ ਹੈ, ਉਸ ਵਿੱਚ ਉਹ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਖੰਨਾ ਦੇ ਡੀਐਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।


---


In a shocking incident near Khanna's Rasulra village, a dispute over a cricket tournament led to open firing between two groups, leaving two youths injured. Police have registered a case and identified the accused.


पंजाब के खन्ना के पास रसूलड़ा गांव में क्रिकेट टूर्नामेंट को लेकर हुए विवाद के बाद दो गुटों में अंधाधुंध फायरिंग हुई, जिसमें दो युवक घायल हो गए। पुलिस ने मामला दर्ज कर आरोपियों की तलाश शुरू कर दी है।


ਤਾਜ਼ਾ ਖ਼ਬਰਾਂ
Gallery
Tags
Social Media