:

ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ ਦਾ ਅੰਮ੍ਰਿਤਸਰ ਵਿਖੇ ਹੋਵੇਗਾ ਭਰਵਾਂ ਸਵਾਗਤ


ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ ਦਾ ਅੰਮ੍ਰਿਤਸਰ ਵਿਖੇ ਹੋਵੇਗਾ ਭਰਵਾਂ ਸਵਾਗਤ


ਅੰਮ੍ਰਿਤਸਰ

ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ ਅੱਜ ਸ਼ਾਮ 4:00 ਵਜੇ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਸਵਾਗਤ ਸਮਾਰੋਹ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਰਵਾਇਤੀ ਤਰੀਕੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਉਪਰੰਤ, ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਪੰਜਾਬ ਦੀ ਖੁਸ਼ਹਾਲੀ, ਨੌਜਵਾਨਾਂ ਦੇ ਉੱਜਵਲ ਭਵਿੱਖ, ਸਮਾਜਿਕ ਸਦਭਾਵਨਾ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕਰਨਗੇ।
ਜ਼ਿਕਰਯੋਗ ਹੈ ਕਿ ਸ਼ੁਭਮ ਸ਼ਰਮਾ ਨੇ ਸੰਗਠਨਾਤਮਕ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਕਰੀਬ 1.60 ਲੱਖ ਵੋਟਾਂ ਪ੍ਰਾਪਤ ਕੀਤੀਆਂ ਹਨ ਅਤੇ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਵੋਟਾਂ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਉਨ੍ਹਾਂ ਦੇ ਧੂਰੀ ਸਥਿਤ ਨਿਵਾਸ ਸਥਾਨ 'ਤੇ ਸਮਰਥਕਾਂ ਦਾ ਤਾਂਤਾ ਲੱਗਿਆ ਹੋਇਆ ਹੈ।
ਸ਼ੁਭਮ ਸ਼ਰਮਾ ਦੀ ਇਸ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਵਰਕਰਾਂ ਵੱਲੋਂ ਢੋਲ-ਨਗਾਰਿਆਂ ਦੀ ਤਾਲ 'ਤੇ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਮਿਠਾਈਆਂ ਵੰਡੀਆਂ ਗਈਆਂ। ਸ਼ੁਭਮ ਸ਼ਰਮਾ ਦੀ ਇਸ ਨਿਯੁਕਤੀ ਨੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ।


---


Punjab Youth Congress leader Shubham Sharma will be welcomed in Amritsar after his historic victory in the organizational elections where he secured over 1.60 lakh votes.

पंजाब यूथ कांग्रेस के नवनिर्वाचित अध्यक्ष शुभम शर्मा का अमृतसर में भव्य स्वागत होगा, जिन्होंने संगठनात्मक चुनावों में रिकॉर्ड 1.60 लाख वोट हासिल कर ऐतिहासिक जीत दर्ज की है।