:

ਭਾਰਤੀ ਫੌਜ ਦੇ ਜਵਾਨ ਸਿਕੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ, ਪਿੰਡ ਵਿੱਚ ਸੋਗ ਦੀ ਲਹਿਰ


ਭਾਰਤੀ ਫੌਜ ਦੇ ਜਵਾਨ ਸਿਕੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ, ਪਿੰਡ ਵਿੱਚ ਸੋਗ ਦੀ ਲਹਿਰ


ਲੁਧਿਆਣਾ


ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗਗੜਾ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਬਹਾਦਰ ਜਵਾਨ ਨਾਇਕ ਸਿਕੰਦਰ ਸਿੰਘ (33) ਦਾ ਦਿੱਲੀ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਸਿਕੰਦਰ ਸਿੰਘ ਭਾਰਤੀ ਫੌਜ ਦੀ 5 ਸਿੱਖ ਲਾਈਟ ਇਨਫੈਂਟਰੀ ਵਿੱਚ ਤਾਇਨਾਤ ਸਨ। ਸ਼ੁੱਕਰਵਾਰ ਸਵੇਰੇ ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਗਗੜਾ ਪਹੁੰਚੀ, ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਪੂਰੇ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਭਰਾ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਸਿਕੰਦਰ ਸਿੰਘ ਆਪਣੇ ਪਿੱਛੇ ਪਤਨੀ ਰਮਨਜੀਤ ਕੌਰ ਅਤੇ ਦੋ ਛੋਟੀਆਂ ਧੀਆਂ (ਇੱਕ ਢਾਈ ਸਾਲ ਦੀ ਅਤੇ ਇੱਕ ਅੱਠ ਮਹੀਨਿਆਂ ਦੀ) ਛੱਡ ਗਏ ਹਨ।
ਉਨ੍ਹਾਂ ਦੀ ਪਤਨੀ ਰਮਨਜੀਤ ਕੌਰ ਨੇ ਦੱਸਿਆ ਕਿ ਸਿਕੰਦਰ ਨਾਲ ਚਾਰ ਦਿਨ ਪਹਿਲਾਂ ਫੋਨ 'ਤੇ ਆਖਰੀ ਗੱਲਬਾਤ ਹੋਈ ਸੀ, ਜਦੋਂ ਉਨ੍ਹਾਂ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। ਰਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਬਹੁਤ ਹੀ ਮਿਹਨਤੀ ਸਨ ਅਤੇ ਉਨ੍ਹਾਂ ਨੇ ਵਿਆਹ ਤੋਂ ਬਾਅਦ ਉਨ੍ਹਾਂ ਨੂੰ ਐਮ.ਏ ਅਤੇ ਬੀ.ਐੱਡ ਤੱਕ ਪੜ੍ਹਾਇਆ ਸੀ। ਉਨ੍ਹਾਂ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਉਹ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਵਿੱਚ ਸਹਾਰਾ ਬਣਨ।
ਸਿਕੰਦਰ ਸਿੰਘ ਕਰੀਬ 16 ਸਾਲ ਪਹਿਲਾਂ ਇੱਕ ਸਾਧਾਰਨ ਮਜ਼ਦੂਰ ਪਰਿਵਾਰ ਵਿੱਚੋਂ ਨਿਕਲ ਕੇ ਫੌਜ ਵਿੱਚ ਭਰਤੀ ਹੋਏ ਸਨ। ਤਿੰਨ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਹੋਣ ਦੇ ਨਾਤੇ, ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿੱਚ ਹੀ ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਸਨ। ਜਨਵਰੀ ਵਿੱਚ ਉਹ 45 ਦਿਨਾਂ ਦੀ ਛੁੱਟੀ 'ਤੇ ਘਰ ਆਏ ਸਨ ਅਤੇ ਮਾਰਚ ਵਿੱਚ ਮੁੜ ਡਿਊਟੀ 'ਤੇ ਪਰਤੇ ਸਨ। ਦੇਸ਼ ਦੀ ਸੇਵਾ ਵਿੱਚ ਸਮਰਪਿਤ ਰਹਿਣ ਵਾਲੇ ਸਿਕੰਦਰ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।



---


लुधियाना के रहने वाले भारतीय सेना के जवान सिकंदर सिंह का ड्यूटी के दौरान दिल का दौरा पड़ने से निधन हो गया। उनके परिवार और उनके जीवन के बारे में विस्तार से पढ़ें।


Heartbreaking news from Ludhiana as Indian Army soldier Sikandar Singh passes away due to a sudden heart attack while on duty. Read about his life and family.