:

ਲੁਧਿਆਣਾ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ: ਪਰਿਵਾਰ ਨੇ ਲਾਏ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਗੰਭੀਰ ਇਲਜ਼ਾਮ


ਲੁਧਿਆਣਾ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ: ਪਰਿਵਾਰ ਨੇ ਲਾਏ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਗੰਭੀਰ ਇਲਜ਼ਾਮ


ਲੁਧਿਆਣਾ

ਲੁਧਿਆਣਾ ਸੈਂਟਰਲ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਜੇਲ੍ਹ ਵਿੱਚ ਬੰਦ 19 ਸਾਲਾ ਹਵਾਲਾਤੀ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਸਰਬਜੀਤ ਕੌਰ, ਜੋ ਪਟਿਆਲਾ ਦੇ ਸੁਲਰ ਘਰਾਟ ਦੀ ਰਹਿਣ ਵਾਲੀ ਹੈ, ਨੇ ਜੇਲ੍ਹ ਪ੍ਰਸ਼ਾਸਨ ਉੱਤੇ ਆਪਣੇ ਪੁੱਤਰ ਦੀ ਮੌਤ ਲਈ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਅਰਸ਼ਦੀਪ ਦੀ ਮੌਤ ਕਿਸੇ ਬਿਮਾਰੀ ਕਾਰਨ ਨਹੀਂ, ਸਗੋਂ ਜੇਲ੍ਹ ਅਧਿਕਾਰੀਆਂ ਦੀ ਅਣਦੇਖੀ ਅਤੇ ਸਮੇਂ ਸਿਰ ਇਲਾਜ ਨਾ ਮੁਹੱਈਆ ਕਰਵਾਉਣ ਕਾਰਨ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ, ਅਰਸ਼ਦੀਪ ਉੱਤੇ ਇਸ ਸਾਲ 22 ਮਾਰਚ 2026 ਨੂੰ ਥਾਣਾ ਦਾਖਾ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ ਅਤੇ ਪੋਕਸੋ (POCSO) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਨਿਆਂਇਕ ਹਿਰਾਸਤ ਵਿੱਚ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਸੀ। 3 ਜੁਲਾਈ 2026 ਨੂੰ ਜੇਲ੍ਹ ਵਿੱਚ ਅਚਾਨਕ ਉਸਦੀ ਸਿਹਤ ਵਿਗੜ ਗਈ। ਗੰਭੀਰ ਹਾਲਤ ਵਿੱਚ ਉਸਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਅਰਸ਼ਦੀਪ ਨੂੰ ਜੇਲ੍ਹ ਦੇ ਅੰਦਰ ਸਮੇਂ ਸਿਰ ਸਹੀ ਡਾਕਟਰੀ ਸਹਾਇਤਾ ਮਿਲ ਜਾਂਦੀ, ਤਾਂ ਸ਼ਾਇਦ ਉਸਦੀ ਜਾਨ ਬਚਾਈ ਜਾ ਸਕਦੀ ਸੀ। 4 ਜੁਲਾਈ ਨੂੰ ਇਲਾਕਾ ਮੈਜਿਸਟਰੇਟ ਦੀ ਨਿਗਰਾਨੀ ਹੇਠ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।
ਇਸ ਘਟਨਾ ਤੋਂ ਬਾਅਦ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ-7 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 106(1) ਅਤੇ 3(5) ਤਹਿਤ ਐਫਆਈਆਰ ਨੰਬਰ 173 ਦਰਜ ਕਰ ਲਈ ਗਈ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਦਿਨੇਸ਼ ਕੁਮਾਰ ਨੂੰ ਸੌਂਪੀ ਗਈ ਹੈ। ਹੁਣ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕੀ ਜੇਲ੍ਹ ਪ੍ਰਸ਼ਾਸਨ ਦੀ ਕੋਈ ਲਾਪਰਵਾਹੀ ਸੀ ਜਾਂ ਨਹੀਂ।

---



19-year-old inmate Arshdeep Singh dies under suspicious circumstances in Ludhiana Central Jail. Family alleges negligence by jail authorities. Police have registered an FIR.


लुधियाना सेंट्रल जेल में 19 वर्षीय विचाराधीन कैदी अर्शदीप सिंह की संदिग्ध परिस्थितियों में मौत। परिजनों ने जेल प्रशासन पर लापरवाही का आरोप लगाया। पुलिस ने FIR दर्ज की।


ਤਾਜ਼ਾ ਖ਼ਬਰਾਂ
Gallery
Tags
Social Media