:

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ


ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ


ਪੰਜਾਬ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਇਤਿਹਾਸਕ ਅਤੇ ਯਾਦਗਾਰੀ ਸਮਾਗਮ ਵਜੋਂ ਮਨਾਉਣ ਲਈ ਵਿਆਪਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮੌਕੇ 'ਤੇ ਸੂਬੇ ਦੇ ਨਾਲ-ਨਾਲ ਦੇਸ਼ ਅਤੇ ਵਿਦੇਸ਼ ਵਿੱਚ ਵੀ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਹਨ।
ਇਸ ਵਿਸ਼ੇਸ਼ ਮੌਕੇ ਨੂੰ ਸਮਰਪਿਤ ਸਰਕਾਰ ਵੱਲੋਂ ਕਈ ਅਹਿਮ ਐਲਾਨ ਕੀਤੇ ਗਏ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਫਲਸਫੇ ਨਾਲ ਜੋੜਨਾ ਹੈ। ਇਨ੍ਹਾਂ ਯੋਜਨਾਵਾਂ ਦੇ ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ ਆਯੋਜਿਤ ਕੀਤੇ ਜਾਣਗੇ, ਜੋ ਗੁਰੂ ਸਾਹਿਬ ਦੇ ਜੀਵਨ ਉੱਤੇ ਅਧਾਰਿਤ ਹੋਣਗੇ। ਇਸ ਤੋਂ ਇਲਾਵਾ, ਗੁਰੂ ਸਾਹਿਬ ਦੇ ਨਾਮ 'ਤੇ 650 ਏਕੜ ਰਕਬੇ ਵਿੱਚ 'ਰਵਿਦਾਸ ਗਾਰਡਨ' ਵਿਕਸਿਤ ਕੀਤੇ ਜਾਣਗੇ।
ਸਮਾਗਮਾਂ ਦੀ ਲੜੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਸੰਬਰ ਤੱਕ ਇੱਕ ਵਿਸਤ੍ਰਿਤ ਕੈਲੰਡਰ ਤਿਆਰ ਕੀਤਾ ਗਿਆ ਹੈ। ਇਸ ਦੇ ਤਹਿਤ ਮੋਹਾਲੀ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਹਰ ਮਹੀਨੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ, ਜਿੱਥੇ ਵਿਦਵਾਨ ਗੁਰੂ ਸਾਹਿਬ ਦੇ ਵਿਚਾਰਾਂ 'ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ, ਪੂਰੇ ਰਾਜ ਵਿੱਚ 'ਰਨ ਆਫ ਇਕੁਐਲਿਟੀ' ਦਾ ਆਯੋਜਨ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ 6 ਲੱਖ ਝੰਡੇ ਵੰਡੇ ਜਾਣਗੇ। ਇਹ ਸਮਾਗਮ ਨਾ ਸਿਰਫ਼ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਉਣਗੇ, ਸਗੋਂ ਉਨ੍ਹਾਂ ਦੇ ਸਮਾਜਿਕ ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਘਰ-ਘਰ ਪਹੁੰਚਾਉਣਗੇ।

---

The Punjab government has announced grand celebrations across the state and abroad for the 650th Prakash Parv of Shri Guru Ravidas Ji, including drone shows, seminars, and the development of 'Ravidas Gardens'.

पंजाब सरकार ने श्री गुरु रविदास जी के 650वें प्रकाश पर्व को ऐतिहासिक बनाने के लिए राज्य और विदेश में भव्य कार्यक्रमों, ड्रोन शो और विशेष अभियानों की घोषणा की है।