:

ਫਾਜ਼ਿਲਕਾ ਵਿੱਚ ਬੀਡੀਪੀਓ ਲਾਲ ਸਿੰਘ ਮੁਅੱਤਲ


ਫਾਜ਼ਿਲਕਾ ਵਿੱਚ ਬੀਡੀਪੀਓ ਲਾਲ ਸਿੰਘ ਮੁਅੱਤਲ


ਫਾਜ਼ਿਲਕਾ

ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਡੀਪੀਓ ਲਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬੀਡੀਪੀਓ ਦੇ ਖਿਲਾਫ ਵਿਭਾਗੀ ਕਾਰਵਾਈ ਦੇ ਲਈ ਲਿਖਿਆ ਗਿਆ ਸੀ। ਫਾਜ਼ਿਲਕਾ ਵਿੱਚ ਸੀਨੀਅਰ ਅਧਿਕਾਰੀਆਂ ਦੁਆਰਾ ਇੱਕ ਮਹੱਤਵਪੂਰਨ ਬੈਠਕ ਬੁਲਾਈ ਗਈ ਸੀ, ਜਿਸ ਵਿੱਚ ਬੀਡੀਪੀਓ ਦਾ ਸ਼ਾਮਲ ਹੋਣਾ ਯਕੀਨੀ ਬਣਾਇਆ ਗਿਆ ਸੀ, ਪਰ ਇਸ ਦੇ ਬਾਵਜੂਦ ਬੀਡੀਪੀਓ ਮੀਟਿੰਗ ਵਿੱਚ ਗੈਰਹਾਜ਼ਰ ਰਹੇ।
ਬੀਡੀਪੀਓ ਦੀ ਗੈਰਹਾਜ਼ਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਦੁਆਰਾ ਲਿਖਤੀ ਰੂਪ ਵਿੱਚ ਵਿਭਾਗੀ ਕਾਰਵਾਈ ਲਈ ਭੇਜਿਆ ਗਿਆ। ਇਸ ਮਾਮਲੇ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਡੀਪੀਓ ਲਾਲ ਸਿੰਘ ਦੇ ਖਿਲਾਫ ਇਸ ਤੋਂ ਪਹਿਲਾਂ ਵੀ 4 ਵਾਰ ਵਿਭਾਗੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਹੈ। ਆਖਰਕਾਰ ਇਸ ਵਾਰ ਵਿਭਾਗ ਨੇ ਸਖ਼ਤ ਐਕਸ਼ਨ ਲੈਂਦਿਆਂ ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਮੁਅੱਤਲੀ ਜਾਂ ਬਰਖ਼ਾਸਤਗੀ ਦੇ ਸਮੇਂ ਦੌਰਾਨ ਕਰਮਚਾਰੀ ਨੂੰ ਪੰਜਾਬ ਸਿਵਲ ਸੇਵਾ ਨਿਯਮ ਜਿਲ੍ਦ-1, ਭਾਗ-1 ਦੇ ਨਿਯਮ 7.2 ਅਧਿਨਿਯਮ ਤਹਿਤ ਗੁਜ਼ਾਰਾ ਭੱਤਾ ਇਸ ਸ਼ਰਤ 'ਤੇ ਦਿੱਤਾ ਜਾਵੇਗਾ ਕਿ ਉਹ ਆਪਣੇ ਨਿਰਧਾਰਤ ਹੈੱਡਕੁਆਰਟਰ ਤੋਂ ਇਹ ਸਰਟੀਫਿਕੇਟ ਪੇਸ਼ ਕਰੇਗਾ ਕਿ ਉਹ ਇਸ ਸਮੇਂ ਦੌਰਾਨ ਕੋਈ ਹੋਰ ਨੌਕਰੀ ਜਾਂ ਹੋਰ ਕੋਈ ਲਾਭਦਾਇਕ ਕੰਮ ਨਹੀਂ ਕਰ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਸਖ਼ਤ ਕਦਮ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਆਪਣੇ ਕੰਮ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਵਿੱਚ ਹੜਕੰਪ ਮੱਚ ਗਿਆ ਹੈ। ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਅਨੁਸ਼ਾਸਨਹੀਣਤਾ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਜਾਰੀ ਰਹਿਣ ਦੀ ਸੰਭਾਵਨਾ ਹੈ।

---

Fazilka BDPO Lal Singh has been suspended by the Punjab government's Rural Development and Panchayat Department following his absence from an official meeting called by senior administration officials.


फाजिल्का में बीडीपीओ लाल सिंह को सीनियर अधिकारियों की बैठक से गैरहाजिर रहने के कारण पंजाब सरकार के ग्रामीण विकास और पंचायत विभाग द्वारा सस्पेंड कर दिया गया है।


ਤਾਜ਼ਾ ਖ਼ਬਰਾਂ
Gallery
Tags
Social Media