:

ਆਸਟ੍ਰੇਲੀਆ ਦੇ ਮੈਲਬਰਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ


ਆਸਟ੍ਰੇਲੀਆ ਦੇ ਮੈਲਬਰਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ



ਬਟਾਲਾ (ਪੰਜਾਬ) / ਮੈਲਬਰਨ (ਆਸਟ੍ਰੇਲੀਆ)

ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਬਟਾਲਾ ਨਾਲ ਸਬੰਧਤ 36 ਸਾਲਾ ਨੌਜਵਾਨ ਸਨੇਹਪਾਲ ਸਿੰਘ ਦੀ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਨੇਹਪਾਲ ਸਿੰਘ ਕਰੀਬ 11 ਸਾਲ ਪਹਿਲਾਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਬਿਹਤਰ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ। ਉਹ ਉੱਥੇ ਮੈਲਬਰਨ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦਾ ਸੀ। ਕਰੀਬ ਡੇਢ ਸਾਲ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ ਅਤੇ ਉਸਦੀ ਪਤਨੀ ਵੀ ਮੈਲਬਰਨ ਵਿੱਚ ਹੀ ਡੈਂਟਲ ਸਰਜਨ ਵਜੋਂ ਕੰਮ ਕਰ ਰਹੀ ਹੈ।
ਇਹ ਭਾਣਾ ਉਸ ਸਮੇਂ ਵਾਪਰਿਆ ਜਦੋਂ ਸਨੇਹਪਾਲ ਸਿੰਘ ਆਪਣੀ ਕਾਰ ਸੜਕ ਕਿੰਨੇ ਖੜ੍ਹੀ ਕਰਕੇ ਉਸ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਭਾਰੀ ਵਾਹਨ ਨੇ ਉਸਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਨੇਹਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਸਨੇਹਪਾਲ ਬੇਹੱਦ ਜ਼ਿੰਮੇਵਾਰ ਡਰਾਈਵਰ ਸੀ ਅਤੇ 11 ਸਾਲਾਂ ਵਿੱਚ ਉਸਦੀ ਕਦੇ ਵੀ ਕਿਸੇ ਲਾਪਰਵਾਹੀ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ ਸੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਬਟਾਲਾ ਵਿੱਚ ਬੈਠੇ ਮਾਪਿਆਂ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਕੈਨੇਡਾ ਵਿੱਚ ਰਹਿ ਰਹੀ ਉਸਦੀ ਭੈਣ ਵੀ ਤੁਰੰਤ ਆਸਟ੍ਰੇਲੀਆ ਲਈ ਰਵਾਨਾ ਹੋ ਗਈ ਹੈ। ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੇ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਸਨੇਹਪਾਲ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਆਸਟ੍ਰੇਲੀਆ ਤੋਂ ਬਟਾਲਾ ਲਿਆਂਦਾ ਜਾਵੇ ਤਾਂ ਜੋ ਪਰਿਵਾਰਕ ਮੈਂਬਰ ਉਸਦਾ ਅੰतिम ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਨਾਲ ਕਰ ਸਕਣ।

---

Tragic news from Melbourne, Australia, where 36-year-old Snehpal Singh from Batala, Punjab, died in a horrific road accident. Read full details, family's appeal, and reactions.


ऑस्ट्रेलिया के मेलबर्न में हुए भीषण सड़क हादसे में पंजाब के बटाला के रहने वाले 36 वर्षीय स्नेहपाल सिंह की दर्दनाक मौत हो गई। जानिए पूरी खबर और परिवार की अपील।


ਤਾਜ਼ਾ ਖ਼ਬਰਾਂ
Gallery
Tags
Social Media