:

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫ਼ਤਾਰ


ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫ਼ਤਾਰ



ਬਰਨਾਲਾ

ਪੰਜਾਬੀ ਗਾਇਕ ਅਤੇ ਕਲਾਕਾਰ ਗੁਲਾਬ ਸਿੱਧੂ ਦੇ ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਬਰਨਾਲਾ ਪੁਲਿਸ ਵੱਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਗਾਇਕ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਮੁੱਖ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਦੋਸ਼ੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸੰਬੰਧ ਰੱਖਦੇ ਹਨ ਅਤੇ ਘਟਨਾ ਵਾਲੀ ਰਾਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ 'ਤੇ ਪਹੁੰਚੇ ਸਨ। ਇਹ ਘਟਨਾ 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਪਿੰਡ ਫਰਵਾਹੀ ਵਿਖੇ ਸਥਿਤ ਗੁਲਾਬ ਸਿੱਧੂ ਦੇ ਪੈਤ੍ਰਿਕ ਘਰ ਵਾਪਰੀ ਸੀ। ਹਮਲਾਵਰਾਂ ਨੇ ਘਰ ਦੇ ਬਾਹਰ ਆ ਕੇ ਤਾਬੜਤੋੜ ਫਾਇਰਿੰਗ ਕੀਤੀ ਸੀ। ਬਾਈਕ 'ਤੇ ਸਵਾਰ ਤਿੰਨਾਂ ਮੁਲਜ਼ਮਾਂ ਵਿੱਚੋਂ ਇੱਕ ਨੇ ਪਿਸਟਲ ਨਾਲ ਗੋਲੀਆਂ ਚਲਾਈਆਂ, ਦੂਜੇ ਨੇ ਵੀ ਫਾਇਰਿੰਗ ਕੀਤੀ ਜਦਕਿ ਤੀਜੇ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ ਸੀ। ਹਾਲਾਂਕਿ, ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ ਮੌਜੂਦ ਨਹੀਂ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਜਨਵਰੀ ਨੂੰ ਵੀ ਗੁਲਾਬ ਸਿੱਧੂ ਉੱਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਦਾ ਮਾਸਟਰਮਾਈਂਡ ਕੋਟਦੂਨਾ ਪਿੰਡ ਦਾ ਸਰਪੰਚ ਬਲਜਿੰਦਰ ਸਿੰਘ ਕਿੰਦਾ ਸੀ। ਦੋਸ਼ੀ ਗਾਇਕ ਦੇ ਗੀਤ 'ਸਰਪੰਚੀਆਂ' ਦੇ ਬੋਲਾਂ ਤੋਂ ਨਾਰਾਜ਼ ਸਨ ਅਤੇ ਉਨ੍ਹਾਂ ਦਾ ਮਕਸਦ ਪੰਜਾਬ ਵਿੱਚ ਖੌਫ਼ ਪੈਦਾ ਕਰਕੇ ਫਿਰੌਤੀ ਵਸੂਲਣਾ ਸੀ। ਗੁਲਾਬ ਸਿੱਧੂ ਦਿਵੰਤ ਗਾਇਕ ਸਿੱਧੂ ਮੂਸੇਵਾਲਾ ਦੇ ਬਹੁਤ ਕਰੀਬੀ ਦੋਸਤਾਂ ਵਿੱਚੋਂ ਹਨ। ਲਗਾਤਾਰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਫਿਰੌਤੀ ਦੇ ਫੋਨਾਂ ਕਾਰਨ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਦੋ ਸੁਰੱਖਿਆ ਕਰਮੀ ਮੁਹੱਈਆ ਕਰਵਾਏ ਗਏ ਹਨ। ਇਸ ਪੂਰੇ ਮਾਮਲੇ ਸਬੰਧੀ ਅਧਿਕਾਰਤ ਖੁਲਾਸਾ ਅੱਜ ਦੁਪਹਿਰ ਇੱਕ ਵਜੇ ਜ਼ਿਲ੍ਹਾ ਪੁਲਿਸ ਮੁਖੀ (ਐਸ.ਐਸ.ਪੀ.) ਬਰਨਾਲਾ ਦੇ ਪ੍ਰੈਸ ਕਾਨਫਰੰਸ ਹਾਲ ਵਿੱਚ ਕੀਤਾ ਜਾਵੇਗਾ, ਜਿੱਥੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿ ਕੇ ਮੀਡੀਆ ਸਾਹਮਣੇ ਦੋਸ਼ੀਆਂ ਨੂੰ ਪੇਸ਼ ਕਰਨਗੇ ਅਤੇ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ।

---

Three suspects arrested by Barnala police for firing at Punjabi singer Gulab Sidhu's ancestral home. Police to hold a press conference soon.

बरनाला पुलिस ने पंजाबी गायक गुलाब सिद्धू के घर पर फायरिंग करने वाले तीन आरोपियों को गिरफ्तार किया है। पुलिस जल्द करेगी मामले का खुलासा।



ਤਾਜ਼ਾ ਖ਼ਬਰਾਂ
Gallery
Tags
Social Media