:

ਲੁਧਿਆਣਾ ਜੇਲ੍ਹ ਵਿੱਚ ਹਵਾਲਾ ਰਾਹੀਂ ਕਰੀਬ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ, 6 ਦੋਸ਼ੀਆਂ ਵਿਰੁੱਧ ਕੇਸ ਦਰਜ


ਲੁਧਿਆਣਾ ਜੇਲ੍ਹ ਵਿੱਚ ਹਵਾਲਾ ਰਾਹੀਂ ਕਰੀਬ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ, 6 ਦੋਸ਼ੀਆਂ ਵਿਰੁੱਧ ਕੇਸ ਦਰਜ


ਲੁਧਿਆਣਾ

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹਵਾਲਾ ਰਾਹੀਂ ਕਰੀਬ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਹ ਰਕਮ ਜੇਲ੍ਹ ਵਿੱਚ ਬੰਦ 6 ਦੋਸ਼ੀਆਂ ਨੇ ਆਪਣੇ ਕਿਸੇ ਜਾਣਕਾਰ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰਵਾਈ ਸੀ। ਇਸ ਘਟਨਾ ਦੌਰਾਨ ਜੇਲ੍ਹ ਦੇ ਅੰਦਰ ਝੜਪ ਹੋਣ ਦੀ ਵੀ ਸੂਚਨਾ ਮਿਲੀ ਹੈ। ਜੇਲ੍ਹ ਪ੍ਰਸ਼ਾਸਨ ਦੀ ਜਾਂਚ ਦੌਰਾਨ ਦੋਸ਼ੀਆਂ ਕੋਲੋਂ ਇੱਕ ਕੀਪੈਡ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਰਿਸ਼ਪਾਲ ਗੋਇਲ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜੇਲ੍ਹ ਦੇ ਅੰਦਰ ਬੰਦ ਹਰੀਸਿਮਰਨ ਸਿੰਘ ਮੰਡ, ਜਗਵੀਰ ਸਿੰਘ, ਜਤਿੰਦਰ ਸਿੰਘ, ਅਭੈ, ਕੈਦੀ ਗੁਰਜੀਤ ਸਿੰਘ ਉਰਫ਼ ਹਰਮਨ ਅਤੇ ਹਵਾਲਾਤੀ ਸੁਖਮਨ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਸਨ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਸਾਰੇ ਛੇ ਦੋਸ਼ੀਆਂ ਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ-7 ਵਿੱਚ ਧਾਰਾ 308(4) BNS ਅਤੇ ਧਾਰਾ 42(2) ਪੰਜਾਬ ਪ੍ਰਿਜਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ, 2026 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਜੇਲ੍ਹ ਦੇ ਅੰਦਰ ਮੋਬਾਈਲ ਫੋਨ ਕਿਵੇਂ ਪਹੁੰਚਿਆ ਅਤੇ ਹਵਾਲਾ ਰਾਹੀਂ ਰਕਮ ਕਿੱਥੇ ਟਰਾਂਸਫਰ ਕੀਤੀ ਗਈ ਹੈ।


---


Ludhiana Central Jail authorities registered a case against six inmates for allegedly transferring around Rs 2 lakh through hawala from inside the prison using an illegal mobile phone.

लुधियाना की केंद्रीय जेल में बंद छह आरोपियों द्वारा हवाला के जरिए करीब 2 लाख रुपये ट्रांसफर करवाने और मोबाइल मिलने पर पुलिस ने मामला दर्ज किया है।


ਤਾਜ਼ਾ ਖ਼ਬਰਾਂ
Gallery
Tags
Social Media