:

ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖਿਲਾਫ ਕਾਂਗਰਸ ਅਤੇ ਕਮਿਊਨਿਸਟ ਪਾਰਟੀਆਂ ਦਾ ਸਾਂਝਾ ਪ੍ਰਦਰਸ਼ਨ


ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖਿਲਾਫ ਕਾਂਗਰਸ ਅਤੇ ਕਮਿਊਨਿਸਟ ਪਾਰਟੀਆਂ ਦਾ ਸਾਂਝਾ ਪ੍ਰਦਰਸ਼ਨ



ਬਰਨਾਲਾ

ਬਰਨਾਲਾ ਵਿਖੇ ਕਾਂਗਰਸ ਅਤੇ ਕਮਿਊਨਿਸਟ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਭਾਰਤੀ ਚੋਣ ਕਮਿਸ਼ਨ ਦੇ ਕਾਰਜਪ੍ਰਣਾਲੀ ਦੇ ਵਿਰੋਧ 'ਚ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਪੁਤਲੇ ਫੂਕੇ।
ਪ੍ਰਦਰਸ਼ਨਕਾਰੀ ਆਗੂਆਂ ਨੇ ਦੋਸ਼ ਲਾਇਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਨੂੰ ਗਲਤ ਤਰੀਕੇ ਨਾਲ ਪਰੇਸ਼ਾਨ ਕੀਤਾ ਜਾ ਰਹਾ ਹੈ ਤਾਂ ਜੋ ਜਨਹਿਤ ਦੇ ਮੁੱਦਿਆਂ 'ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਮਹੇਸ਼ ਕੁਮਾਰ ਲੋਟਾ, ਵਰੁਣ ਬੱਤਾ, ਨਰਿੰਦਰ ਸ਼ਰਮਾ ਅਤੇ ਜਸਮੇਲ ਡੇਅਰੀ ਵਾਲਾ ਸਮੇਤ ਹੋਰ ਵਕਤਾਵਾਂ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਨੇਤਾਵਾਂ ਦਾ ਕਹਿਣਾ ਸੀ ਕਿ ਰਾਹੁਲ ਗਾਂਧੀ ਲੋਕਾਂ ਦੇ ਮੁੱਦਿਆਂ 'ਤੇ ਨਿਰੰਤਰ ਆਵਾਜ਼ ਉਠਾ ਰਹੇ ਹਨ, ਜਿਸ ਤੋਂ ਘਬਰਾ ਕੇ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬੰਦ ਨਾ ਕੀਤੀ ਗਈ, ਤਾਂ ਇਸ ਅੰਦੋਲਨ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇਗਾ।


---


Congress and Communist parties jointly protested in Barnala against the Central Government's policies and the Election Commission, warning to escalate the agitation if opposition voices are suppressed.

बरनाला में केंद्र सरकार की नीतियों और चुनाव आयोग के खिलाफ कांग्रेस और कम्युनिस्ट पार्टियों ने संयुक्त प्रदर्शन किया और सरकार पर विपक्ष की आवाज दबाने का आरोप लगाया।



ਤਾਜ਼ਾ ਖ਼ਬਰਾਂ
Gallery
Tags
Social Media