ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਦਾਅਵਾ: 5 ਸਰਕਾਰੀ ਯੋਜਨਾਵਾਂ ਨੇ ਦੇਸ਼ ਦੇ ਕਿਸਾਨਾਂ ਦੇ ਬਚਾਏ 50 ਲੱਖ ਕਰੋੜ ਰੁਪਏ, ਬਨਾਸਕਾਂਠਾ ਤੋਂ ਜਾਰੀ ਕੀਤੀ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ
- Admin Default
- 30 Oct, 2026 12:31
ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਦਾਅਵਾ: 5 ਸਰਕਾਰੀ ਯੋਜਨਾਵਾਂ ਨੇ ਦੇਸ਼ ਦੇ ਕਿਸਾਨਾਂ ਦੇ ਬਚਾਏ 50 ਲੱਖ ਕਰੋੜ ਰੁਪਏ, ਬਨਾਸਕਾਂਠਾ ਤੋਂ ਜਾਰੀ ਕੀਤੀ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ
ਬਨਾਸਕਾਂਠਾ / ਨਵੀਂ ਦਿੱਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਜਾਰੀ ਕੀਤੀ ਅਤੇ ਨਾਲ ਹੀ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ 5 ਪ੍ਰਮੁੱਖ ਯੋਜਨਾਵਾਂ ਕਾਰਨ ਦੇਸ਼ ਦੇ ਕਿਸਾਨਾਂ ਨੂੰ 50 ਲੱਖ ਕਰੋੜ ਰੁਪਏ ਦੀ ਬਚਤ ਹੋਈ ਹੈ, ਜਿਸ ਨਾਲ ਉਨ੍ਹਾਂ ਦੀ ਆਮਦਨ ਅਤੇ ਖੇਤੀ ਦਾ ਸਮਰੱਥਾ ਵਧੀ ਹੈ। ਉਨ੍ਹਾਂ ਦੱਸਿਆ ਕਿ ਪੀ.ਐੱਮ. ਕਿਸਾਨ ਸਨਮਾਨ ਨਿਧੀ ਤਹਿਤ 4.50 ਲੱਖ ਕਰੋੜ ਰੁਪਏ ਸਿੱਧੇ ਛੋਟੇ ਕਿਸਾਨਾਂ ਦੇ ਖ਼ਾਤਿਆਂ ਵਿੱਚ ਪਹੁੰਚੇ ਹਨ, ਜਦਕਿ ਖਾਦਾਂ 'ਤੇ ਸਬਸਿਡੀ ਵਜੋਂ 16 ਲੱਖ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਤਾਂ ਜੋ ਕਿਸਾਨਾਂ 'ਤੇ ਵਿਸ਼ਵ ਪੱਧਰੀ ਮਹਿੰਗਾਈ ਦਾ ਬੋਝ ਨਾ ਪਵੇ।
ਇਸ ਤੋਂ ਇਲਾਵਾ, ਐੱਮ.ਐੱਸ.ਪੀ. (MSP) 'ਤੇ ਕਣਕ ਅਤੇ ਝੋਨੇ ਦੀ ਖ਼ਰੀਦ ਰਾਹੀਂ 24 ਲੱਖ ਕਰੋੜ ਰੁਪਏ ਕਿਸਾਨਾਂ ਦੇ ਖ਼ਾਤਿਆਂ ਵਿੱਚ ਭੇਜੇ ਗਏ ਹਨ ਅਤੇ ਫ਼ਸਲ ਬੀਮਾ ਯੋਜਨਾ ਤਹਿਤ 2 ਲੱਖ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸਾਡਾ ਸੱਭਿਆਚਾਰ ਹੈ ("Agriculture is our Culture")। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮੀ ਬਦਲਾਅ ਦੀ ਚੁਣੌਤੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਬੀਜਾਂ ਦੀਆਂ 3 ਹਜ਼ਾਰ ਤੋਂ ਵੱਧ ਨਵੀਆਂ ਕਿਸਮਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਪਸ਼ੂ ਪਾਲਣ ਵਧਾਉਣ ਲਈ ਵਿਗਿਆਨ ਤੇ ਤਕਨਾਲੋਜੀ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
---
Prime Minister Narendra Modi released the 24th installment of PM-Kisan Samman Nidhi in Gujarat's Banaskantha and highlighted that five key government schemes saved farmers ₹50 lakh crore.
प्रधानमंत्री नरेंद्र मोदी ने गुजरात के बनासकांठा में किसान सम्मान निधि की 24वीं किस्त जारी की और कहा कि 5 सरकारी योजनाओं से किसानों के 50 लाख करोड़ रुपये की बचत हुई है.
PM Modi Banaskantha visit news, PM Kisan Samman Nidhi 24th installment, PM Modi farmer schemes 50 lakh crore, Agriculture is our culture PM Modi speech







