ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ: "2027 ਦੀਆਂ ਚੋਣਾਂ 'ਚ 'ਆਪ' ਨੂੰ ਨਾ ਦਿਓ ਵੋਟ, 1500 ਰੁਪਏ ਪਿੱਛੇ ਬੱਚਿਆਂ ਦਾ ਭਵਿੱਖ ਦਾਅ 'ਤੇ ਨਾ ਲਗਾਉਣ ਔਰਤਾਂ"
- Admin Default
- 15 Nov, 2026 18:46
ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ: "2027 ਦੀਆਂ ਚੋਣਾਂ 'ਚ 'ਆਪ' ਨੂੰ ਨਾ ਦਿਓ ਵੋਟ, 1500 ਰੁਪਏ ਪਿੱਛੇ ਬੱਚਿਆਂ ਦਾ ਭਵਿੱਖ ਦਾਅ 'ਤੇ ਨਾ ਲਗਾਉਣ ਔਰਤਾਂ"
ਮਾਨਸਾ / ਤਲਵੰਡੀ ਸਾਬੋ (ਪੰਜਾਬ)
ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦਾ ਸਮਾਗਮ ਐਤਵਾਰ ਨੂੰ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵੁਕ ਮਾਹੌਲ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਅੰਤਿਮ ਅਰਦਾਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸੂਬੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਈ ਜਾਵੇ। ਉਨ੍ਹਾਂ ਕਿਹਾ ਕਿ ਝੋਟਾ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜੇਕਰ ਪੰਜਾਬ ਦੇ ਲੋਕ 2027 ਵਿੱਚ ਝਾੜੂ ਦਾ ਬਟਨ ਖਾਲੀ ਰੱਖਣਗੇ ਅਤੇ 'ਆਪ' ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦਿਆਂ ਉਨ੍ਹਾਂ ਦੋਸ਼ ਲਾਇਆ ਕਿ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁਲਾ ਦਿੱਤੇ ਹਨ।
ਭੀਮ ਸਿੰਘ ਨੇ ਪੰਜਾਬ ਦੀਆਂ ਔਰਤਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉਹ 1500-1500 ਰੁਪਏ ਦੇ ਲਾਲਚ ਵਿੱਚ ਆ ਕੇ ਵੋਟ ਨਾ ਪਾਉਣ, ਸਗੋਂ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਮਤਦਾਨ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਾ ਆਮ ਹੋ ਗਿਆ ਹੈ, ਜੋ ਪੰਜਾਬ ਦੀ ਜਵਾਨੀ ਨੂੰ ਅੰਦਰੋਂ-ਅੰਦਰੀ ਖੋਖਲਾ ਕਰ ਰਿਹਾ ਹੈ।
ਸਮਾਗਮ ਵਿੱਚ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਪਰਿਵਾਰ ਨੇ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ, ਜਿਸ ਉਪਰੰਤ ਸੰਗਤ ਵੱਲੋਂ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੇ ਪਿਤਾ ਨੂੰ ਗੁਆ ਚੁੱਕੇ ਮਾਸੂਮ ਬੱਚਿਆਂ ਦੀ ਮੌਜੂਦਗੀ ਨੇ ਉੱਥੇ ਹਾਜ਼ਰ ਹਰ ਸ਼ਖ਼ਸ ਦੀਆਂ ਅੱਖਾਂ ਨਮ ਕਰ ਦਿੱਤੀਆਂ।
---
During the antim ardas of anti-drug activist Parvinder Singh Jhota at Takht Sri Damdama Sahib, his father Bhim Singh urged Punjab voters not to vote for AAP in the 2027 assembly elections, accusing the government of failing to curb drugs.
मानसा में नशे के खिलाफ आवाज उठाने वाले परविंदर सिंह झोटा की अंतिम अरदास तख्त श्री दमदमा साहिब में संपन्न हुई। इस मौके पर पिता भीम सिंह ने पंजाब सरकार पर निशाना साधते हुए 2027 के चुनाव में आम आदमी पार्टी को वोट न देने की अपील की।
Parvinder Singh Jhota antim ardas, Bhim Singh statement Punjab, Takht Sri Damdama Sahib news, Mansa anti-drug activist, Punjab 2027 assembly elections, AAP government Punjab, Samachar Punjab,
परविंदर सिंह झोटा अंतिम अरदास, भीम सिंह बयान, तख्त श्री दमदमा साहिब, मानसा समाचार, पंजाब राजनीति 2027, नशा मुक्त पंजाब







